ਮੁਕੇਰੀਆਂ ਬੱਸ ਸਟੈਂਡ ਦੀ ਕੀਤੀ ਗਈ ਚੈਕਿੰਗ

ਮੁਕੇਰੀਆਂ (ਦ ਸਟੈਲਰ ਨਿਊਜ਼)। ਸੜਕ ਸੁਰੱਖਿਆ ਮਹੀਨਾ 2024 ਦੌਰਾਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਜੀ ਦੇ ਨਿਰਦੇਸ਼ਾਂ ਤੇ ਮੁਕੇਰੀਆਂ ਵਿਖੇ ਬੱਸ ਸਟੈਂਡ ਦੀ ਚੈਕਿੰਗ ਕੀਤੀ ਗਈ ਅਤੇ ਬੱਸ ਮਾਲਕਾਂ ਨੂੰ ਬੱਸਾਂ ਹਾਈਵੇਅ ਉਪਰ ਪਾਰਕ ਨਾ ਕਰਨ ਦੀ ਹਦਾਇਤ ਦਿੱਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਬੱਸ ਚਾਲਕਾਂ, ਆਟੋ ਡਰਾਇਵਰਾਂ ਅਤੇ ਐਬੂਲੈਂਸ ਡਰਾਇਵਰਾਂ ਨਾਲ ਸੈਮੀਨਾਰ ਕੀਤਾ ਤੇ ਧੁੰਦਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਡਰਾਇਵਰੀ ਧਿਆਨ ਨਾਲ ਕਰਨ ਬਾਰੇ, ਵਾਹਨਾਂ ਤੇ ਰਿਫਲੈਕਟਰ ਟੇਪ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਗੁਡ ਸਮਾਰੀਟਨ ਨਿਯਮਾਂ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈੰਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਟਰੈਫਿਕ ਨਿਯਮਾਂ ਬਾਰੇ, ਲੇਨ ਡਰਾਇਵਿੰਗ ਬਾਰੇ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਲਈ ਹਦਾਇਤ ਕੀਤੀ ਗਈ।

Advertisements

ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ,ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਮੌਡਿਫਾਈ ਨਾ ਕਰਵਾਉਣ ਦੀ ਅਪੀਲ ਕੀਤੀ। ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਤੋਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਰਵਿੰਦਰ ਸਿੰਘ ਗਿੱਲ ਰਿਜ਼ਨਲ ਟਰਾਂਸਪੋਰਟ ਅਫਸਰ ਨੇ ਦੱਸਿਆ ਕਿ ਸੜਕ ਸੁਰੱਖਿਆ ਲੈਬਾਰਟਰੀ, ਮੋਹਾਲੀ ਦੀ ਟੀਮ ਦੇ ਰੋਡ ਸੇਫਟੀ ਇੰਜਨੀਅਰ ਵਿਪੁਲ ਮਿੱਤਲ ਅਤੇ ਉਹਨਾਂ ਦੀ ਟੀਮ ਨਾਲ ਬੀਤੇ ਦਿਨ ਹੋਏ ਸੜਕ ਹਾਦਸੇ ਜਿਸ ਵਿੱਚ ਕਿ ਚਾਰ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ ਦੀ ਸਾਇੰਟਿਫਿਕ ਢੰਗ ਨਾਲ ਜਾਂਚ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਪੂਰੀਆਂ ਜਾਂਚ ਸਹੂਲਤਾਂ ਨਾਲ ਲੈਸ ਕਰੈਸ਼ ਇਨਵੈਸਟੀਗੇਸ਼ਨ ਵਹੀਕਲ ਅਤੇ ਇਨਵੈਸਟੀਗੇਸ਼ਨ ਟੀਮ ਵੱਲੋਂ ਸੜਕ ਹਾਦਸਿਆਂ ਦਾ ਕਾਰਨ ਜਾਂਚ ਕੇ ਸੜਕ ਹਾਦਸੇ ਘਟਾਉਣ ਲਈ ਆਧੁਨਿਕ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here