ਨਿਹੰਗ ਮੰਗੂ ਮੱਠ ਦਾ ਕਰਵਾਇਆ ਗਿਆ ਡੋਪ ਟੈਸਟ, ਖੂਨ ‘ਚੋਂ ਮਿਲੇ ਨਸ਼ੀਲੇ ਪਦਾਰਥ

ਫਗਵਾੜਾ (ਦ ਸਟੈਲਰ ਨਿਊਜ਼), ਪਲਕ। ਕੁੱਝ ਦਿਨੀਂ ਪਹਿਲਾਂ ਫਗਵਾੜਾ ਦੇ ਇੱਕ ਗੁਰੂਦੁਆਰਾ ਸਾਹਿਬ ਵਿੱਚ ਨਿਹੰਗ ਰਮਨਦੀਪ ਸਿੰਘ ਮੰਗੂ ਮੱਠ ਵੱਲੋਂ ਬੇਹਰਿਮੀ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਮੰਗੂ ਮੱਠ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਸੀ। ਜਿਸ ਵਿੱਚ ਨਵਾਂ ਖੁਲਾਸਾ ਹੋਇਆ ਹੈ। ਤੁਹਾਨੂੰ ਦੱਸ ਦਈਏ ਕਿ ਪੁਲਿਸ ਵੱਲੋਂ ਮੰਗੂ ਮੱਠ ਦਾ ਸਿਵਲ ਹਸਪਤਾਲ ਵਿਖੇ ਡੋਪ ਟੈਸਟ ਕਰਵਾਇਆ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਮੰਗੂ ਮੱਠ ਦੇ ਖੂਨ ਵਿੱਚੋਂ ਨਸ਼ੀਲੇ ਪਦਾਰਥ ਮਿਲੇ ਹਨ।  

Advertisements

ਡਾਕਟਰਾਂ ਨੇ ਉਸ ਦੇ ਖੂਨ ਦੇ ਨਮੂਨੇ ਵਿਚ ਬੁਪ੍ਰੇਨੋਰਫਾਈਨ, ਬੈਂਜੋਡਾਇਆਜ਼ੇਪੀਨ ਅਤੇ ਮੋਰਫਿਨ ਪਾਇਆ। ਇਸ ਸਬੰਧੀ ਏਡੀਜੀਪੀ ਨੇ ਕਿਹਾ ਕਿ ਕਾਤਲ ਦਾ ਧਰਮ ਨਾਲ ਕੋਈ ਸਬੰਧ ਨਹੀਂ ਹੈ। ਉਹ ਵੀ ਨਿਹੰਗ ਦਾ ਬਾਣਾ ਸਿਰਫ਼ ਪੈਸਾ ਇਕੱਠਾ ਕਰਨ ਲਈ ਹੀ ਪਹਿਨਦਾ ਹੈ। ਕਾਤਲ ਨੇ ਆਤਮ ਰੱਖਿਆ ਵਿੱਚ ਨੌਜਵਾਨ ਦਾ ਕਤਲ ਨਹੀਂ ਕੀਤਾ। ਇਸ ਮਾਮਲੇ ਵਿਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਨੇ ਪੁਲਿਸ ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਲਿਖਿਆ ਕਿ ਨੌਜਵਾਨ ਦੇ ਕਤਲ ਦੀ ਸੂਚਨਾ ਤਿੰਨ ਘੰਟੇ ਪਹਿਲਾਂ ਦਿੱਤੇ ਜਾਣ ਦੇ ਬਾਵਜੂਦ ਪੁਲਿਸ ਸਮੇਂ ਸਿਰ ਕੇਸ ਨੂੰ ਨਜਿੱਠਣ ਵਿਚ ਨਾਕਾਮ ਰਹੀ।

LEAVE A REPLY

Please enter your comment!
Please enter your name here