ਪਿੰਡ ਖੂਈਆਂ ਦੇ ਨੌਜਵਾਨ ਨੇ ਰੇਲਗੱਡੀ ਅੱਗੇ ਆ ਕੇ ਕੀਤੀ ਖੁਦਕੁਸ਼ੀ

ਅਬੋਹਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅਬੋਹਰ ਦੇ ਪਿੰਡ ਖੂਈਆਂ ਸਰਵਰ ਵਿੱਚ ਇੱਕ ਨੌਜਵਾਨ ਨੇ ਰੇਲਵੇ ਲਾਈਨ ਨੇੜੇ ਰੇਲਗੱਡੀ ਅੱਗੇ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਮਹਿੰਦਰ ਵਾਸੀ ਸੱਪਾਂਵਾਲੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿੰਦਰ ਨੇੜਲੇ ਪਿੰਡ ਦੀ ਇੱਕ ਵਿਆਹੁਤਾ ਲੜਕੀ ਨਾਲ ਫੋਨ ਤੇ ਗੱਲ ਕਰਦਾ ਸੀ, ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਲੜਕੀ ਦੀਆਂ ਭੈਣਾਂ ਨੇ ਮਹਿੰਦਰ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ।

Advertisements

ਇਸ ਕਾਰਨ ਮਹਿੰਦਰ ਕਾਫੀ ਸਮੇਂ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ, ਇਸ ਕਾਰਨ ਮਹਿੰਦਰ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਮਹਿੰਦਰ ਦੇ ਭਰਾ ਰਵਿੰਦਰ ਦੇ ਕਹਿਣ ਤੇ ਤਿੰਨਾਂ ਭੈਣਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here