ਪਿੰਡ ਮੌਲੀ ਵਿੱਚ ਨਜ਼ਾਇਜ਼ ਗੈਸ ਭਰਨ ਕਾਰਨ ਵਾਪਰਿਆ ਹਾਦਸਾ, ਮਾਮਲਾ ਦਰਜ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਚੰਡੀਗੜ੍ਹ ਦੇ ਪਿੰਡ ਮੌਲੀ ਜਾਗਰਣ ਵਿੱਚ ਦੇਰ ਰਾਤ ਇੱਕ ਘਰ ਵਿੱਚ ਸਿਲੰਡਰ ਫੱਟਣ ਕਾਰਨ ਧਮਾਕਾ ਹੋ ਗਿਆ ਅਤੇ ਘਰ ਦੇ ਅੰਦਰ ਅੱਗ ਲੱਗ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਘਰਾਂ ਵਿੱਚ ਤਰੇੜਾਂ ਆ ਗਈਆਂ। ਦੱਸਿਆ ਜਾ ਰਿਹਾ ਹੈ ਕਿ ਕੁੱਝ ਲੋਕ ਜੋ ਕਿ ਨਾਜਾਇਜ਼ ਤੌਰ ਤੇ ਵੱਡੇ ਸਿਲੰਡਰਾਂ ਤੋਂ ਛੋਟੇ ਸਿਲੰਡਰਾਂ ਵਿੱਚ ਗੈਸ ਭਰ ਰਹੇ ਸਨ। ਗੈਸ ਭਰਨ ਦੌਰਾਨ ਸਿਲੰਡਰ ਵਿੱਚੋਂ ਗੈਸ ਲੀਕ ਹੋ ਰਹੀ ਸੀ ਜਿਸ ਕਾਰਨ ਅੱਗ ਲੱਗ ਗਈ, ਤੇ ਸਿਲੰਡਰ ਫੱਟ ਗਿਆ। ਘਰ ਨੂੰ ਵੀ ਅੱਗ ਲੱਗ ਗਈ ਅਤੇ ਆਸ-ਪਾਸ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।ਆਸ-ਪਾਸ ਦੇ ਲੋਕਾਂ ਨੇ ਇਸਦੀ ਸੂਚਨਾ ਚੰਡੀਗੜ੍ਹ ਪੁਲਿਸ ਨੂੰ ਦਿੱਤੀ, ਚੰਡੀਗੜ੍ਹ ਪੁਲਿਸ ਨੇ ਤੁਰੰਤ ਫਾਇਰ ਬ੍ਰਿਗੇਡ ਦੀ ਟੀਮ ਨੂੰ ਮੌਕੇ ਤੇ ਬੁਲਾ ਕੇ ਅੱਗ ਤੇ ਕਾਬੂ ਪਾਇਆ, ਤੇ ਜਿਸਤੋਂ ਬਾਅਦ ਪੁਲਿਸ ਨੇ ਜਾਂਚ ਕੀਤੀ ਜਾਂਚ ਦੌਰਾਨ ਪੁਲਿਸ ਨੇ ਵੱਡੇ ਅਤੇ ਛੋਟੇ ਸਿਲੰਡਰ ਬਰਾਮਦ ਕੀਤੇ ਹਨ।

Advertisements

ਜਾਣਕਾਰੀ ਦਿੰਦੇ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਇਸ ਮੁਹੱਲੇ ਵਿੱਚ ਕਾਫੀ ਸਮੇਂ ਤੋਂ ਨਜਾਇਜ਼ ਧੰਦਾ ਚੱਲ ਰਿਹਾ ਸੀ। ਇਸ ਵਿੱਚ ਇਹ ਲੋਕ ਸਸਤੇ ਭਾਅ ਵਿੱਚ ਵੱਡੇ ਸਿਲੰਡਰ ਖਰੀਦਦੇ ਸਨ। ਇਸ ਤੋਂ ਬਾਅਦ ਲੋਕ ਛੋਟੇ-ਛੋਟੇ ਸਿਲੰਡਰਾਂ ਵਿੱਚ ਗੈਸ ਭਰ ਲੈਂਦੇ ਸਨ ਅਤੇ ਇਸ ਗੈਸ ਦੇ ਮੋਟੇ ਭਾਅ ਵਸੂਲਦੇ ਸਨ। ਇਸ ਸਬੰਧੀ ਸਥਾਨਕ ਲੋਕਾਂ ਨੇ ਪਹਿਲਾਂ ਵੀ ਕਈ ਵਾਰ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ, ਤੇ ਇਸ ਹਾਦਸੇ ਤੋਂ ਬਾਅਦ ਪੁਲਿਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ।ਫੜੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here