ਐੱਨਸੀਬੀ ਟੀਮ ਨੇ ਨਸ਼ਾ ਤਸਕਰ ਨੂੰ 38 ਕਿਲੋ ਅਫੀਮ ਸਮੇਤ ਕੀਤਾ ਕਾਬੂ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਨਾਰਕੋਟਿਕਸ ਕੰਟਰੋਲ ਬਿਊਰੋ ਚੰਡੀਗੜ੍ਹ ਜ਼ੋਨ ਨੇ ਪੰਜਾਬ ਤੇ ਝਾਰਖੰਡ ਵਿੱਚ ਚਲਾਏ ਜਾ ਰਹੇ ਅੰਤਰਰਾਜੀ ਅਫੀਮ ਰੈਕੇਟ ਦੇ ਮਾਮਲੇ ਵਿਚ ਇੱਕ ਗ੍ਰਿਫਤਾਰੀ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਐੱਨਸੀਬੀ ਟੀਮ ਨੇ ਪੰਜਾਬ ਹਰਿਆਣਾ ਸਰਹੱਦ ਤੇ ਸ਼ੰਭੂ ਬਾਰਡਰ ਤੇ ਇੱਕ ਕਾਰ ਚਾਲਕ ਨੂੰ ਰੋਕਿਆ, ਤੇ ਕਾਰ ਦੀ ਚੈਕਿੰਗ ਕੀਤੀ ਗਈ।

Advertisements

ਚੈਕਿੰਗ ਦੌਰਾਨ ਕਾਰ ਵਿੱਚੋ 38 ਕਿਲੋ ਅਫੀਮ ਬਰਾਮਦ ਕੀਤੀ ਗਈ, ਜਿਸਤੋਂ ਬਾਅਦ ਐੱਨਸੀਬੀ ਟੀਮ ਨੇ ਉਸਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰੀ ਤੋਂ ਬਾਅਦ ਉਸਦੇ ਘਰ ਦੀ ਚੈਕਿੰਗ ਕੀਤੀ ਗਈ, ਤੇ ਘਰ ਵਿੱਚੋ ਕਈ ਦਸਤਾਵੇਜ਼ ਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ। ਜਦੋਂ ਐੱਨਸੀਬੀ ਦੇ ਜ਼ੋਨਲ ਡਾਇਰੈਕਟਰ ਆਈਆਰਐੱਸ ਅਮਨਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਪਰ ਜ਼ਿਆਦਾ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ, ਤੇ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here