ਸਪੈਸ਼ਲ ਸੈੱਲ ਟੀਮ ਨੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਪ੍ਰਿੰਸੀਪਲ ਸਮੇਤ 2 ਨੂੰ ਕੀਤਾ ਕਾਬੂ

ਜਲੰਧਰ (ਦ ਸਟੈਲਰ ਨਿਊਜ਼), ਪਲਕ। ਜਲੰਧਰ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਸਪੈਸ਼ਲ ਸੈੱਲ ਟੀਮ ਨੇ ਜਾਅਲੀ ਸੀਬੀਐਸਈ ਅਤੇ ਓਪਨ ਸਕੂਲ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ਵਿੱਚ ਇੱਕ ਗਿਰੋਹ ਸਰਗਰਮ ਹੈ। ਜੋ ਕਿ ਜਾਅਲੀ ਸੀਬੀਐਸਈ ਅਤੇ ਓਪਨ ਸਕੂਲ ਸਰਟੀਫਿਕੇਟ ਬਣਾਉਣ ਦਾ ਧੰਦਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ।

Advertisements

ਮੁਲਜ਼ਮਾਂ ਦੀ ਪਹਿਚਾਣ ਅਨੁਰਾਗ ਡਾਬਰ ਵਾਸੀ ਜਲੰਧਰ ਅਤੇ ਰਾਘਵ ਚੱਢਾ ਵਾਸੀ ਫਤਿਹਪੁਰੀ ਟਾਂਡਾ ਰੋਡ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਅਨੁਰਾਗ ਡਾਬਰ ਇੱਕ ਪ੍ਰਾਈਵੇਟ ਸਕੂਲ ਦਾ ਪ੍ਰਿੰਸੀਪਲ ਹੈ। ਜੋ ਕਿ  ਵਿਦਿਆਰਥੀਆਂ ਦਾ ਡਾਟਾ ਇਕੱਠਾ ਕਰਕੇ ਰਾਘਵ ਨੂੰ ਭੇਜਦਾ ਸੀ। ਕਮਿਸ਼ਨਰ ਨੇ ਦੱਸਿਆ ਕਿ ਇਹ ਗਿਰੋਹ ਬੜੀ ਚਲਾਕੀ ਨਾਲ ਕੰਮ ਕਰਦਾ ਸੀ ਅਤੇ ਵੱਡੇ ਪੱਧਰ ਤੇ ਜਾਅਲੀ ਸਰਟੀਫਿਕੇਟ ਬਣਵਾ ਲੈਂਦਾ ਸੀ ਅਤੇ ਸਰਟੀਫਿਕੇਟਾਂ ਨੂੰ 20-25 ਹਜ਼ਾਰ ਵਿੱਚ ਵੇਚ ਦਿੰਦੇ ਸਨ। ਤਲਾਸ਼ੀ ਉਪਰੰਤ ਪੁਲਿਸ ਨੇ ਇੱਕ ਪ੍ਰਿੰਟਰ ਸਮੇਤ ਕੰਪਿਊਟਰ ਸੈੱਟ ਅਤੇ 600 ਦੇ ਕਰੀਬ ਜਾਅਲੀ ਸਰਟੀਫਿਕੇਟ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ।

LEAVE A REPLY

Please enter your comment!
Please enter your name here