Friday, October 30, 2026
Home Chandigarh ਗੁਰਪਤਵੰਤ ਪੰਨੂ ਦੇ ਸੰਗਠਨ ਨਾਲ ਜੁੜੇ 3 ਕਾਰਕੁਨ ਗ੍ਰਿਫ਼ਤਾਰ

ਗੁਰਪਤਵੰਤ ਪੰਨੂ ਦੇ ਸੰਗਠਨ ਨਾਲ ਜੁੜੇ 3 ਕਾਰਕੁਨ ਗ੍ਰਿਫ਼ਤਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਸੰਗਠਨ ਨਾਲ ਜੁੜੇ 3 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕਾਰਕੁਨਾਂ ਨੂੰ ਪੰਜਾਬ ਵਿੱਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦਾ ਕੰਮ ਦਿੱਤਾ ਗਿਆ ਸੀ। ਪੁਲਿਸ ਨੇ ਤਿੰਨਾਂ ਨੂੰ ਬਨੂੜ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਪਾਸੋਂ ਪੋਸਟਰ ਅਤੇ ਹੋਰ ਸਮਗਰੀ ਬਰਾਮਦ ਕੀਤੀ ਗਈ ਹੈ। ਜਿਸ ਤੋਂ ਬਾਅਦ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਪੁਲਿਸ ਨੇ ਤਿੰਨਾਂ ਨੂੰ ਤਿੰਨ ਦਿਨ ਦੀ ਰਿਮਾਂਡ ਤੇ ਭੇਜ ਦਿੱਤਾ ਹੈ। ਫਿਲਹਾਲ ਇੰਨਾਂ ਪਾਸੋਂ ਪੁੱਛਗਿੱਛ ਜਾਰੀ ਹੈ।

Advertisements

LEAVE A REPLY

Please enter your comment!
Please enter your name here