ਰਵਨੀਤ ਬਿੱਟੂ ਦੇ ਗੰਨਮੈਨ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਵਿੱਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਗੰਨਮੈਨ ਦੀ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਇਹ ਸੀਆਈਐਸਐਫ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ਵਿਚ ਤਾਇਨਾਤ ਸੀ। ਗੋਲੀ ਗਰਦਨ ਵਿੱਚ ਵੜ ਕੇ ਸਿਰ ਵਿੱਚੋਂ ਲੰਘ ਗਈ। ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਗੰਨਮੈਨ ਦੀ ਪਹਿਚਾਣ ਸੰਦੀਪ ਕੁਮਾਰ ਵਾਸੀ ਮੁਜ਼ੱਫਰਨਗਰ ਵਜੋਂ ਹੋਈ ਹੈ।  ਜਾਣਕਾਰੀ ਮੁਤਾਬਕ ਜਦੋਂ ਉਸਦੇ ਸਾਥੀ ਨੇ ਗੋਲੀ ਚੱਲਣ ਦੀ ਆਵਾਜ਼ ਸੁਣੀ ਤਾਂ ਉਹ ਸੰਦੀਪ ਕੋਲ ਪਹੁੰਚਿਆ ਤਾਂ ਉਸਨੇ ਵੇਖਿਆ ਕਿ ਸੰਦੀਪ ਖੂਨ ਨਾਲ ਲੱਥਪੱਥ ਜ਼ਮੀਨ ਤੇ ਡਿੱਗਾ ਪਿਆ ਸੀ। ਉਨ੍ਹਾਂ ਨੇ ਤੁਰੰਤ ਇਸ ਬਾਰੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ।

Advertisements

ਸੂਚਨਾ ਤੋਂ ਬਾਅਦ ਸੀਆਈਐਸਐਫ ਅਤੇ ਪੰਜਾਬ ਪੁਲਿਸ ਦੇ ਅਧਿਕਾਰੀ ਮੌਕੇ ਤੇ ਪਹੁੰਚੇ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਗੋਲੀ ਕਿਸ ਵੱਲੋਂ ਚਲਾਈ ਗਈ ਹੈ। ਅਧਿਕਾਰੀ ਬਿੱਟੂ ਦੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਦੇ ਰਹੇ ਹਨ। ਕੇਂਦਰ ਸਰਕਾਰ ਦੀ ਸੁਰੱਖਿਆ ਫੋਰਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਹਾਦਸੇ ਸਮੇਂ ਸੰਸਦ ਮੈਂਬਰ ਬਿੱਟੂ ਕੋਠੀ ਵਿੱਚ ਮੌਜੂਦ ਨਹੀਂ ਸਨ। ਉਹ ਕਿਸੇ ਪਾਰਟੀ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਗਏ ਹੋਏ ਸਨ। ਉਹਨਾਂ ਦੇ ਸੁਰੱਖਿਆ ਕਰਮਚਾਰੀਆਂ ਨੇ ਹੀ ਉਹਨਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਹਾਦਸੇ ਦੇ ਸਮੇਂ ਹੋਰ ਸੁਰੱਖਿਆ ਕਰਮਚਾਰੀ ਘਰ ਵਿਚ ਮੌਜੂਦ ਸਨ। ਦੇਰ ਰਾਤ ਪੁਲਿਸ ਅਧਿਕਾਰੀਆਂ ਨੇ ਮੌਕੇ ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਤੋਂ ਪੁੱਛਗਿੱਛ ਵੀ ਕੀਤੀ। ਪੁਲਿਸ ਹਾਦਸੇ ਦੇ ਸਮੇਂ ਮੌਜੂਦ ਸੁਰੱਖਿਆ ਕਰਮਚਾਰੀਆਂ ਦੇ ਬਿਆਨ ਵੀ ਦਰਜ਼ ਕਰ ਰਹੀ ਹੈ। ਇਸ ਹਾਦਸੇ ਬਾਰੇ ਰਵਨੀਤ ਸਿੰਘ ਬਿੱਟੂ ਨੂੰ ਪਤਾ ਲੱਗਾ ਤਾਂ ਉਹ ਵੀ ਮੌਕੇ ਤੇ ਪਹੁੰਚ ਗਏ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here