ਪਰਚੀਆਂ ਨੂੰ ਲੈ ਕੇ ਰਿਸ਼ਤੇਦਾਰ ਦੀ 16 ਸਾਲਾ ਲੜਕੇ ਨਾਲ ਹੋਈ ਬਹਿਸ, ਗੋਲੀਆਂ ਮਾਰ ਕੇ ਕੀਤਾ ਕਤਲ

ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਦੇ ਪਿੰਡ ਆਂਸਲ ਉਤਾੜ ਵਿੱਚ ਚੱਲ ਰਹੇ ਠਾਕੇ ਦੇ ਸਮਾਗਮ ਵਿੱਚ ਚੱਲ ਰਹੇ ਡੀਜੇ ਦੌਰਾਨ ਪੈਸੇ ਚੁੱਕਣ ਵਾਲੇ ਲੜਕੇ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੁਰਜੀਤ ਸਿੰਘ ਉਮਰ 16 ਸਾਲਾ ਵਾਸੀ ਪਿੰਡ ਅਲਗੋਂ ਕੋਠੀ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਠਾਕੇ ਦੇ ਸਮਾਗਮ ਵਿੱਚ ਚੱਲ ਰਹੇ ਡੀਜੇ ਤੇ ਪੈਸੇ ਚੁੱਕਣ ਵਾਲੇ 16 ਸਾਲਾ ਲੜਕੇ ਨਾਲ ਪਰਚੀਆਂ ਲੈਣ ਨੂੰ ਲੈ ਕੇ ਇੱਕ ਰਿਸ਼ਤੇਦਾਰ ਦੀ ਬਹਿਸ ਹੋ ਗਈ, ਰਿਸ਼ਤੇਦਾਰ ਨੇ ਗੁੱਸੇ ਵਿੱਚ ਆ ਕੇ ਸੁਰਜੀਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ, ਤੇ ਮੌਕੇ ਤੇ ਦੋਸ਼ੀ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਰਜੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here