ਪੁਲਿਸ ਨੇ 25 ਲੱਖ ਲੈ ਕੇ ਫਰਾਰ ਹੋਏ ਲੁਟੇਰੇ ਦਾ ਕੀਤਾ ਐਨਕਾਊਂਟਰ

ਫਤਿਹਗੜ੍ਹ ਸਾਹਿਬ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਫਤਿਹਗੜ੍ਹ ਸਾਹਿਬ ਵਿੱਚ ਦੇਰ ਰਾਤ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਬਹਿਸ ਹੋ ਗਈ, ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਤੇ ਪੁਲਿਸ ਮੁਲਾਜ਼ਮ ਬਚ ਗਿਆ। ਲੁਟੇਰੇ ਦੀ ਪਹਿਚਾਣ ਜਸਵੰਤ ਸਿੰਘ ਵਾਸੀ ਬੱਸੀ ਪਠਾਣਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰੇਮ ਨਗਰ ਸਥਿਤ ਇੰਡਸਟਰੀ ਦੇ ਮਾਲਕ ਕਮਲਦੀਪ ਦੀ ਮਾਤਾ ਦਾ ਬੀਤੇ ਦਿਨੀਂ ਭੋਗ ਸੀ, ਤੇ ਇਸ ਕਾਰਨ ਸਾਰੇ ਪਰਿਵਾਰਕ ਮੈਂਬਰ ਮੰਦਰ ਵਿੱਚ ਮੌਜੂਦ ਸਨ ਤਾਂ ਇਸੇ ਦੌਰਾਨ ਇੱਕ ਕਾਰ ਵਿੱਚ ਆਏ ਤਿੰਨ ਲੁਟੇਰੇ ਇੰਡਸਟਰੀ ਵਿੱਚ ਦਾਖ਼ਲ ਹੋ ਗਏ। ਉਨ੍ਹਾਂ ਨੇ ਦਫ਼ਤਰ ਵਿੱਚ ਮੌਜੂਦ ਨੌਕਰ ਨੂੰ ਬੰਧਕ ਬਣਾ ਕੇ 25 ਲੱਖ ਰੁਪਏ ਲੁੱਟ ਲਏ। ਲੁਟੇਰੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ।

Advertisements

ਮੰਡੀ ਗੋਬਿੰਦਗੜ੍ਹ ਪੁਲਿਸ ਨੇ ਵੀ ਇਹ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀਆਂ, ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ।ਐਸਐਸਪੀ ਡਾ. ਰਵਜੋਤ ਗਰੇਵਾਲ ਨੇ ਲੁਟੇਰਿਆਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਬਣਾਈਆਂ ਤੇ ਤਿੰਨਾਂ ਨੂੰ ਗ੍ਰਿਫਤਾਰ ਕਾ ਲਿਆ ਗਿਆ ਤਾਂ ਇਸ ਦੌਰਾਨ ਲੁਟੇਰਿਆਂ ਨੇ ਮੰਨਿਆ ਕਿ ਲੁੱਟੀ ਗਈ ਰਕਮ ਬੱਸੀ ਪਠਾਣਾਂ ਵਿੱਚ ਇੱਕ ਬੋਲੈਰੋ ਗੱਡੀ ਵਿੱਚ ਰੱਖੀ ਹੋਈ ਹੈ, ਦੇਰ ਰਾਤ ਜਦੋਂ ਪੁਲਿਸ ਟੀਮ ਇੱਕ ਲੁਟੇਰੇ ਨੂੰ ਨਾਲ ਲੈ ਕੇ ਬੱਸੀ ਪਠਾਣਾਂ ਗਈ ਤਾਂ ਲੁਟੇਰੇ ਨੇ ਬੋਲੈਰੋ ਕਾਰ ਵਿੱਚੋਂ ਲੁੱਟੀ ਰਕਮ ਕੱਢਦੇ ਹੋਏ ਭੱਜਣ ਦੀ ਕੋਸ਼ਿਸ਼ ਕੀਤੀ। ਲੁਟੇਰੇ ਨੇ ਕਾਰ ਵਿੱਚ ਪਹਿਲਾਂ ਤੋਂ ਰੱਖੇ ਨਜਾਇਜ਼ ਹਥਿਆਰ ਨਾਲ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਨੇ ਵੀ ਬਚਾਅ ਵਿੱਚ ਗੋਲੀ ਚਲਾ ਦਿੱਤੀ ਅਤੇ ਗੋਲੀ ਲੁਟੇਰੇ ਦੀ ਲੱਤ ਵਿੱਚ ਲੱਗੀ। ਜਿਸ ਕਾਰਨ ਉਹ ਜ਼ਮੀਨ ਤੇ ਡਿੱਗ ਗਿਆ ਅਤੇ ਉਸਨੂੰ ਫੜ ਲਿਆ ਤੇ ਇਲਾਜ ਲਈ ਸਿਵਲ ਹਸਪਤਾਲ ਲੈ ਗਏ, ਪੁਲਿਸ ਨੇ ਉਸਦੇ ਦੋ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ ਤੇ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।

LEAVE A REPLY

Please enter your comment!
Please enter your name here