ਤੇਜ਼ ਰਫਤਾਰ ਕਾਰ ਨੇ ਸਕੂਟਰ ਸਵਾਰ ਨੂੰ ਮਾਰੀ ਟੱਕਰ, ਮੌਤ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜਲੰਧਰ ਦੇ ਲੋਹੀਆਂ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਦਲਬੀਰ ਸਿੰਘ ਉਮਰ 55 ਸਾਲਾ ਵਾਸੀ ਪਿੰਡ ਫਰੀਦਾਸਰਾਏ, ਲੋਹੀਆਂ ਖਾਸ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦਲਬੀਰ ਸਕੂਟਰ ਤੇ ਸਵਾਰ ਹੋ ਕੇ ਜਾ ਰਿਹਾ ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਤੇ ਉਸਨੂੰ ਮੌਕੇ ਤੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

Advertisements

ਕਾਰ ਚਾਲਕ ਮੌਕੇ ਤੇ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਜਾਣਕਾਰੀ ਮੁਤਾਬਕ ਦਲਬੀਰ ਦੀ ਲੜਕੀ ਦਾ ਵਿਆਹ ਕੁੱਝ ਦਿਨਾਂ ਬਾਅਦ ਸੀ ਪਰ ਉਸਤੋਂ ਪਹਿਲਾਂ ਹੀ ਇਹ ਹਾਦਸਾ ਵਾਪਸ ਗਿਆ। ਦਲਬੀਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here