5 ਸਾਲਾਂ ਤੋਂ ਭਗੌੜੇ ਚੱਲ ਰਹੇ ਮੁਲਜ਼ਮ ਨੂੰ ਸਪੈਸ਼ਲ ਬ੍ਰਾਂਚ ਦੀ ਟੀਮ ਨੇ ਕੀਤਾ ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ), ਰਿਪੋਰਟ ਪੰਕਜ। ਹੁਸ਼ਿਆਰਪੁਰ ਦੀ ਸਪੈਸ਼ਲ ਬ੍ਰਾਂਚ ਦੀ ਟੀਮ ਨੇ ਨਾਮਜ਼ਦ ਭਗੌੜੇ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।ਮੁਲਜ਼ਮ ਦੀ ਪਹਿਚਾਣ ਵਰਿੰਦਰ ਸਿੰਘ ਵਾਸੀ ਪਿੰਡ ਖੁਣ-ਖੁਣ ਕਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਭਗੌੜੇ ਮੁਲਜ਼ਮ ਨੂੰ ਟਾਂਡਾ ਪੁਲਿਸ ਨੇ 2019 ਵਿੱਚ ਇੱਕ ਧੋਖਾਧੜੀ ਦੇ ਕੇਸ ਵਿੱਚ ਨਾਮਜ਼ਦ ਕੀਤਾ ਸੀ, ਉਦੋਂ ਤੋਂ ਉਹ ਫਰਾਰ ਸੀ।

Advertisements

ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜਦੋਂ ਉਹ ਦੁਬਾਰਾ ਪੇਸ਼ ਨਹੀਂ ਹੋਇਆ ਤਾਂ ਦਸੂਹਾ ਅਦਾਲਤ ਦੇ ਜੱਜ ਨੀਲਮ ਨੇ 19 ਸਤੰਬਰ 2023 ਨੂੰ ਉਸਨੂੰ ਭਗੌੜਾ ਕਰਾਰ ਦੇ ਦਿੱਤਾ, ਤੇ ਸਪੈਸ਼ਲ ਟੀਮ ਦੇ ਮੁਲਾਜ਼ਮਾਂ ਨੇ ਉਸਨੂੰ ਕਾਬੂ ਕਰਕੇ ਟਾਂਡਾ ਪੁਲਿਸ ਦੇ ਹਵਾਲੇ ਕਰ ਦਿੱਤਾ। ਫਿਲਹਾਲ ਪੁਲਿਸ ਉਸ ਤੋਂ ਪੁੱਛਗਿਛ ਕਰ ਰਹੀ ਹੈ।

LEAVE A REPLY

Please enter your comment!
Please enter your name here