ਟ੍ਰੇਨ ਦੀ ਲਪੇਟ ‘ਚ ਆਉਣ ਨਾਲ ਮਾਂ-ਪੁੱਤ ਦੀ ਹੋਈ ਮੌਤ

ਮੋਗਾ (ਦ ਸਟੈਲਰ ਨਿਊਜ਼), ਪਲਕ। ਮੋਗਾ ਵਿੱਚ ਦੇਰ ਸ਼ਾਮ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਟ੍ਰੇਨ ਦੀ ਲਪੇਟ ਵਿੱਚ ਆਉਣ ਨਾਲ ਇੱਕ ਮਹਿਲਾਂ ਅਤੇ ਉਸਦੇ 3 ਮਹੀਨੇ ਦੇ ਬੱਚੇ ਦੀ ਵੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮਹਿਲਾਂ ਨੇ ਮੌਕੇ ਤੇ ਹੀ ਮੌਤ ਹੋ ਗਈ ਪਰ ਬੱਚੇ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੂੰ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਇਨ੍ਹਾਂ ਦੋਵਾਂ ਨੂੰ ਬਚਾਉਂਦੇ ਹੋਏ ਇੱਕ ਵਿਅਕਤੀ ਵੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ਼ ਲਈ ਮੋਗਾ ਤੋਂ ਫਰੀਦਕੋਟ ਰੈਫਰ ਕਰ ਦਿੱਤਾ। ਫਿਲਹਾਲ ਮ੍ਰਿਤਕ ਮਹਿਲਾਂ ਅਤੇ ਉਸਦੇ ਬੱਚੇ ਦੀ ਪਹਿਚਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਦੋਵਾਂ ਦੀਆਂ ਦੇਹਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ।

Advertisements

LEAVE A REPLY

Please enter your comment!
Please enter your name here