ਪਿੰਡ ਸੋਹਾਣਾ ਵਿੱਚ ਭਾਂਡਿਆਂ ਦੀ ਦੁਕਾਨ ‘ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਕਰੋੜਾਂ ਦਾ ਨੁਕਸਾਨ

ਮੋਹਾਲੀ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮੋਹਾਲੀ ਦੇ ਪਿੰਡ ਸੋਹਾਣਾ ਵਿੱਚ ਇੱਕ ਭਾਂਡਿਆਂ ਦੀ ਦੁਕਾਨ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਨਾਲ ਦੁਕਾਨ ਪੂਰੀ ਤਰ੍ਹਾਂ ਸੁੜ ਕੇ ਸੁਆਹ ਹੋ ਗਈ, ਅੱਗ ਲੱਗਣ ਕਾਰਨ ਧੂੰਆਂ ਦਾ ਗੁਬਾਰ ਬਣ ਗਿਆ ਤੇ ਦੁਕਾਨ ਅੱਗ ਦੀਆਂ ਲਪਟਾਂ ਵਿੱਚ ਘਿਰ ਗਈ।

Advertisements

ਸੂਚਨਾ ਮਿਲਣ ਤੇ ਮੋਹਾਲੀ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪੁੱਜੀਆਂ ਅਤੇ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ਉੱਪਰ ਕਾਬੂ ਪਾਇਆ ਗਿਆ। ਅੱਗ ਲੱਗਣ ਕਾਰਨ ਦੁਕਾਨਦਾਰ ਨੂੰ ਕਰੋੜਾਂ ਦਾ ਨੁਕਸਾਨ ਹੋ ਗਿਆ।

LEAVE A REPLY

Please enter your comment!
Please enter your name here