ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ 40 ਮੀਟਰ ਤੱਕ ਘਸੀਟਿਆ, 2 ਦੀ ਮੌਤ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜਲੰਧਰ-ਲੁਧਿਆਣਾ ਹਾਈਵੇ ਤੇ ਦੇਰ ਰਾਤ ਗੁਰਾਇਆ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਤੇਜ਼ ਰਫਤਾਰ ਮਰਸਡੀਜ਼ ਕਾਰ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਫਿਰ ਉਨ੍ਹਾਂ ਨੂੰ ਘੜੀਸ ਕੇ ਲੈ ਗਈ।

Advertisements

ਇਸ ਕਾਰਨ ਮੋਟਰਸਾਈਕਲ ਨੂੰ ਅੱਗ ਲੱਗ ਗਈ ਤੇ ਉਹ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਬੁਰੀ ਤਰ੍ਹਾਂ ਸੜ ਗਈਆਂ। ਫਿਲਹਾਲ ਮ੍ਰਿਤਕਾਂ ਦੀ ਪਹਿਚਾਣ ਨਹੀਂ ਹੋ ਸਕੀ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here