ਬਿੰਦਰ ਸਿੰਘ ਵਾਸੀ ਪਿੰਡ ਮਜਾਰਾ ਡੀਗਰੀਆ 24 ਬੋਤਲਾਂ ਨਜ਼ਾਇਜ਼ ਸ਼ਰਾਬ ਸਮੇਤ ਕਾਬੂ

ਮਾਹਿਲਪੁਰ (ਦ ਸਟੈਲਰ ਨਿਊਜ਼), ਪਲਕ। ਮਾਹਿਲਪੁਰ ਪੁਲਿਸ ਨੇ ਨਜ਼ਾਇਜ਼ ਸ਼ਰਾਬ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਏਐਸਆਈ ਮੋਹਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਮੁੱਖਬਰ ਮਿਲੀ ਸੀ। ਉਨ੍ਹਾਂ ਦੱਸਿਆ ਕਿ ਮੁੱਖਬਰ ਮਿਲੀ ਸੀ ਕਿ ਜਸਵਿੰਦਰ ਸਿੰਘ ਉਰਫ਼ ਬਿੰਦਰ ਸਿੰਘ ਪੁੱਤਰ ਰਾਮਜੀ ਦਾਸ ਵਾਸੀ ਪਿੰਡ ਮਜਾਰਾ ਡੀਗਰੀਆ ਥਾਣਾ ਮਾਹਿਲਪੁਰ ਆਪਣੇ ਪਸ਼ੂਆ ਦੇ ਵਾੜੇ ਕੋਲ ਗਈ ਵਿੱਚ ਪੰਜਾਬ ਅਤੇ ਹਿਮਾਚਲ ਦੀ ਸ਼ਰਾਬ ਰੱਖ ਕੇ ਗਾਹਕਾਂ ਦਾ ਇੰਤਜਾਰ ਕਰ ਰਿਹਾ ਹੈ। ਜਿਸ ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੌਕੇ ਤੇ ਰੇਡ ਮਾਰੀ ਅਤੇ ਮੁਲਜ਼ਮ ਜਸਵਿੰਦਰ ਪਾਸੋਂ 24 ਬੋਤਲਾਂ ਨਜ਼ਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਜਿਸ ਤੇ 61-1-14 ਐਕਸ ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Advertisements

LEAVE A REPLY

Please enter your comment!
Please enter your name here