Sunday, October 18, 2026
Home Latest 7 ਮਹੀਨੇ ਪਹਿਲਾਂ ਕੈਨੇਡਾ ਗਏ ਨੌਜ਼ਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

7 ਮਹੀਨੇ ਪਹਿਲਾਂ ਕੈਨੇਡਾ ਗਏ ਨੌਜ਼ਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਬੁਤਾਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਬੁਤਾਲਾ ਦੇ ਨੌਜ਼ਵਾਨ ਦੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਫਰਨੀ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਗੁਰਜੰਟ ਸਿੰਘ ਉਮਰ 27 ਸਾਲਾ ਵਾਸੀ ਬੁਤਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਜੰਟ 4 ਸਾਲ ਪਹਿਲਾਂ ਸਿੰਗਾਪੁਰ ਗਿਆ ਸੀ ਤੇ ਹੁਣ ਉਹ ਆਪਣੀ ਛੋਟੀ ਭੈਣ ਦਾ ਵਿਆਹ ਕਰਕੇ 7 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਤੇ ਉਸਦੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਫਰਨੀ ਵਿੱਚ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ।

Advertisements

ਗੁਰਜੰਟ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ। ਗੁਰਜੰਟ ਦੇ ਪਰਿਵਾਰਕ ਮੈਬਰਾਂ ਨੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਗੁਰਜੰਟ ਦੀ ਲਾਸ਼ ਨੂੰ ਭਾਰਤ ਲਿਆਉਣ ਵਿੱਚ ਉਹਨਾਂ ਦੀ ਮਦਦ ਕਰਨ ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਸਕਣ।

LEAVE A REPLY

Please enter your comment!
Please enter your name here