ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ ਵਿੱਚੋ ਕੀਤਾ ਮੁੱਅਤਲ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਵਿੱਚੋਂ ਮੁੱਅਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦੱਸਿਆ ਕਿ ਪਾਰਟੀ ਵਿੱਚ ਖਰਾਬੀ ਕਰਨ ਵਾਲੇ ਨੂੰ ਨੋਟਿਸ ਨਹੀਂ ਬਾਹਰ ਕੱਢਾਂਗੇ।

Advertisements

ਮੀਡੀਆ ਨਾਲ ਗੱਲਬਾਤ ਕਰਦੇ ਵੜਿੰਗ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਨਿੱਜੀ ਵਿਚਾਰ ਰੱਖਣਾ ਚਾਹੁੰਦਾ ਹੈ ਤਾਂ ਉਹ ਬਿਨਾਂ ਕਾਂਗਰਸ ਦੇ ਪਲੇਟਫਾਰਮ ਤੋਂ ਅਜਿਹਾ ਕਰ ਸਕਦਾ ਹੈ, ਪਰ ਜਿੰਨਾ ਚਿਰ ਤੱਕ ਬੰਦਾ ਕਾਂਗਰਸ ਪਾਰਟੀ ਵਿੱਚ ਹੈ, ਉਸਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਪਾਰਟੀ ਤੋਂ ਪਾਸੇ ਹੋ ਕੇ ਆਪਣੇ ਵਿਚਾਰ ਰੱਖ ਸਕਦਾ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਬਤੌਰ ਪ੍ਰਧਾਨ ਉਹ ਆਪ ਵੀ ਕਾਂਗਰਸ ਦੇ ਪਲੇਟਫਾਰਮ ਤੇ ਗੱਲ ਕਰ ਸਕਦਾ ਹੈ। ਉਸਨੂੰ ਵੀ ਨਿੱਜੀ ਵਿਚਾਰ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ।

LEAVE A REPLY

Please enter your comment!
Please enter your name here