ਤੰਦਰੁਸਤ ਰਹਿਣ ਲਈ ਯੋਗ ਨੂੰ ਬਣਾਓ ਜੀਵਨ ਦਾ ਅਹਿਮ ਅੰਗ: ਡਾ ਪੱਲਵੀ

ਮਾਲੇਰਕੋਟਲਾ (ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ‘ਸੀ.ਐਮ. ਦੀ ਯੋਗਸ਼ਾਲਾ’ ਅਪ੍ਰੈਲ 2024 ਦੌਰਾਨ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਕੇ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੀ ਗਈ ਸੀ। ਹੁਣ ਮਾਲੇਰਕੋਟਲਾ ਵਿਖੇ ਕਰੀਬ 35 ਥਾਵਾਂ ਤੇ ਰੋਜ਼ਾਨਾ ਸੀ.ਐੱਮ. ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗ ਕਲਾਸਾਂ ਦਾ ਆਯੋਜਨ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸੀ.ਐੱਮ. ਦੀ ਯੋਗਸ਼ਾਲਾ ਦੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ।

Advertisements

ਉਨ੍ਹਾਂ ਕਿਹਾ ਯੋਗ ਨੂੰ ਆਪਣੇ ਜੀਵਨ ਦਾ ਅਹਿਮ ਅੰਗ ਬਣਾ ਕੇ ਤੰਦਰੁਸਤ ਰਿਹਾ ਜਾ ਸਕਦਾ ਹੈ। ਸਿਹਤਮੰਦ ਰਹਿਣ, ਬੱਚਿਆ ਦੇ ਸਰੀਰਕ ਵਿਕਾਸ ਅਤੇ ਮਾਨਸਿਕ ਸਮਰੱਥਾ ਨੂੰ ਵਿਕਸਤ ਕਰਨ ਦੇ ਉਦੇਸ਼ ਵਿੱਚ ਯੋਗ ਬੇਹੱਦ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਮਾਲੇਰਕੋਟਲਾ ਨਿਵਾਸੀਆਂ ਨੂੰ ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ‘ਤੇ ਕਾਲ ਕਰਕੇ ਜਾਂ https://cmdiyogshala.punjab.gov.in ਉੱਤੇ ਲਾਗਇਨ ਕਰਨ ਦੀ ਅਪੀਲ ਕੀਤੀ ਤਾਂ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਮੁਫ਼ਤ ਕਲਾਸਾਂ ਦਾ ਲਾਭ ਉੱਠਾ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਜੇਕਰ ਜ਼ਿਲ੍ਹਾ ਵਾਸੀ ਆਪਣੇ ਮੁਹੱਲੇ ਵਿੱਚ ਯੋਗਾ ਦੀਆਂ ਕਲਾਸਾਂ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਸੁਪਰਵਾਈਜ਼ਰ ਦੇ ਫ਼ੋਨ ਨੰ. 94633-60543 ਤੇ ਵੀ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਕਿਸੇ ਮੁਹੱਲੇ ਵਿੱਚ ਯੋਗਾ ਕਲਾਸ ਸ਼ੁਰੂ ਕਰਵਾਉਣ ਲਈ ਘੱਟੋ-ਘੱਟ 25 ਵਿਅਕਤੀ ਯੋਗਾ ਕਰਨ ਦੇ ਚਾਹਵਾਨ ਹੋਣੇ ਜ਼ਰੂਰੀ ਹਨ, ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਓਥੇ ਮੁਫ਼ਤ ਯੋਗਾ ਕਲਾਸਾਂ ਲਈ ਮਾਹਿਰ ਯੋਗ ਟੀਚਰ ਦਾ ਪ੍ਰਬੰਧ ਕਰਕੇ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤੰਦਰੁਸਤ ਤੇ ਨਿਰੋਗ ਜੀਵਨ ਲਈ ਯੋਗਾ ਨਾਲ ਜੁੜਨ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ.ਐੱਮ. ਦੀ ਯੋਗਸ਼ਾਲਾ ਦਾ ਲਾਭ ਉਠਾਉਣ।

               

LEAVE A REPLY

Please enter your comment!
Please enter your name here