25 ਜਨਵਰੀ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਵੋਟਰ ਦਿਵਸ

ਮਾਲੇਰਕੋਟਲਾ (ਦ ਸਟੈਲਰ ਨਿਊਜ਼): ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ- ਨਿਰਦੇਸ਼ਾਂ ਤਹਿਤ 25 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਇਸਲਾਮੀਆ ਗਰਲਜ਼ ਕਾਲਜ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਸ਼ਿਰਕਤ ਕਰਨਗੇ।

Advertisements

ਇਸ ਮੌਕੇ ਪੇਂਟਿੰਗ, ਰੰਗੋਲੀ, ਭਾਸਣ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਅੱਛੀ ਕਾਰਗੁਜ਼ਾਰੀ ਦਿਖਾਉਣ ਵਾਲੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਸਵੀਪ ਨੋਡਲ ਅਫ਼ਸਰ ਅਤੇ ਬੂਥ ਲੈਵਲ ਅਫ਼ਸਰ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਇਸ ਨੂੰ ਸਫਲ ਬਣਾਉਣ ਵਿੱਚ ਵੋਟਰਾਂ ਦੀ ਭੂਮਿਕਾ ਅਹਿਮ ਰਹੀ ਹੈ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਹਰ ਸਾਲ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾ ਕੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਦੇ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾਂਦੀ ਹੈ।

LEAVE A REPLY

Please enter your comment!
Please enter your name here