ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, 3 ਨੌਜਵਾਨਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ (ਦ  ਸਟੈਲਰ ਨਿਊਜ਼), ਪਲਕ। ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਕਿ ਇੱਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਤਿੰਨੋਂ ਨੌਜਵਾਨ ਸ੍ਰੀ ਮੁਕਤਸਰ ਸਾਹਿਬ ਤੋਂ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਿੰਡ ਕੋਟਲੀ ਦੇਵਨ ਜਾ ਰਹੇ ਸਨ ਕਿ ਰਸਤੇ ਵਿਚ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਮ ਹਰਜਿੰਦਰ ਸਿੰਘ ਪੁੱਤਰ ਭੋਲਾ ਸਿੰਘ, ਭੁਪਿੰਦਰ ਸਿੰਘ ਪੁੱਤਰ ਸ਼ਮਿੰਦਰ ਸਿੰਘ ਅਤੇ ਇਕਬਾਲ ਸਿੰਘ ਪੁੱਤਰ ਪਰਵਿੰਦਰ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਸੀ ਅਤੇ  ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਗਿਆ ਹੈ।

Advertisements

LEAVE A REPLY

Please enter your comment!
Please enter your name here