ਬਿਹਾਰ ਦੇ ਸਾਬਕਾ ਮੁੱਖਮੰਤਰੀ ਕਰਪੂਰੀ ਠਾਕੁਰ ਨੂੰ ਭਾਰਤ ਰਤਨ ਨਾਲ ਕੀਤਾ ਜਾਵੇਗਾ ਸਨਮਾਨਿਤ

ਬਿਹਾਰ (ਦ ਸਟੈਲਰ ਨਿਊਜ਼), ਪਲਕ। ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਨੂੰ ਮਰਨ ਉਪਰੰਤ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਕਰਪੂਰੀ ਠਾਕੁਰ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਮੰਗ ਲੰਬੇ ਸਮੇਂ ਤੋਂ ਉੱਠ ਰਹੀ ਸੀ। ‘ਜਨਨਾਇਕ’ ਦੇ ਨਾਂ ਨਾਲ ਮਸ਼ਹੂਰ ਠਾਕੁਰ ਦਸੰਬਰ 1970 ਤੋਂ ਜੂਨ 1971 ਅਤੇ ਦਸੰਬਰ 1977 ਤੋਂ ਅਪ੍ਰੈਲ 1979 ਤਕ ਬਿਹਾਰ ਦੇ ਮੁੱਖ ਮੰਤਰੀ ਰਹੇ। 17 ਫਰਵਰੀ 1988 ਨੂੰ ਉਨ੍ਹਾਂ ਦੀ ਮੌਤ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਅਧਿਕਾਰਤ ਐਕਸ ਹੈਂਡਲ ਤੋਂ ਕਰਪੂਰੀ ਠਾਕੁਰ ਦੀ ਤਸਵੀਰ ਸਾਂਝੀ ਕੀਤੀ ਅਤੇ ਪੋਸਟ ਵਿੱਚ ਲਿਖਿਆ ਕਿ ਮੈਨੂੰ ਖੁਸ਼ੀ ਹੈ ਕਿ ਭਾਰਤ ਸਰਕਾਰ ਨੇ ਮਹਾਨ ਸਮਾਜਿਕ ਨਿਆਂ ਪ੍ਰਤੀਕ ਕਰਪੂਰੀ ਠਾਕੁਰ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ ਅਤੇ ਉਹ ਵੀ ਅਜਿਹੇ ਸਮੇਂ ਜਦੋਂ ਅਸੀਂ ਉਨ੍ਹਾਂ ਦੀ ਜਨਮ ਸ਼ਤਾਬਦੀ ਮਨਾ ਰਹੇ ਹਾਂ।

Advertisements

LEAVE A REPLY

Please enter your comment!
Please enter your name here