ਕੂੜਾ ਸਾਫ ਕਰਨ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਬਹਿਸ, 1 ਦੀ ਮੌਤ

ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਬਦਾਯੂੰ ਦੇ ਵਜ਼ੀਰਗੰਜ ਦੇ ਪਿੰਡ ਘੀਮਾਰਪੁਰ ਵਿੱਚ ਕੂੜੇ ਦੇ ਢੇਰ ਨੂੰ ਸਾਫ ਕਰਨ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਬਹਿਸ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਦੀ ਪਹਿਚਾਣ ਰਾਮਾਨੰਦ ਉਮਰ 60 ਸਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਵਿਚਕਾਰ ਕੂੜਾ ਸਾਫ ਕਰਨ ਨੂੰ ਲੈ ਕੇ ਬਹਿਸ ਹੋ ਗਈ।

Advertisements

ਜਿਸ ਵਿੱਚ ਰਾਮਾਨੰਦ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਉਹਨਾਂ ਦੇ ਗੁਆਢਿਆਂ ਨੇ ਕੀਤਾ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਦੋ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

LEAVE A REPLY

Please enter your comment!
Please enter your name here