12 ਸਾਲਾ ਵਿਦਿਆਰਥੀ ਦੀ ਸੀਨੀਅਰ ਵਿਦਿਆਰਥੀਆਂ ਨੇ ਕੀਤੀ ਕੁੱਟਮਾਰ, ਇਲਾਜ ਦੌਰਾਨ ਹੋਈ ਮੌਤ

ਦਿੱਲੀ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਦਿੱਲੀ ਦੇ ਸ਼ਾਸਤਰੀ ਨਗਰ ਸਥਿਤ ਸਕੂਲ ਵਿੱਚ ਪੜ੍ਹਦੇ ਇੱਕ 12 ਸਾਲਾ ਦੇ ਵਿਦਿਆਰਥੀ ਦੀ ਸੀਨੀਅਰ ਵਿਦਿਆਰਥੀਆਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ 12 ਸਾਲਾ ਵਿਦਿਆਰਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਤੇ ਉਸਦਾ ਇਲਾਜ ਚੱਲ ਰਿਹਾ ਸੀ ਪਰ 9 ਦਿਨਾਂ ਬਾਅਦ ਉਸਦੀ ਮੌਤ ਹੋ ਗਈ।

Advertisements

ਪਰਿਵਾਰਕ ਮੈਬਰਾਂ ਨੇ ਮੰਗ ਕੀਤੀ ਹੈ ਕਿ ਕੁੱਟਮਾਰ ਕਰਨ ਵਾਲੇ ਵਿਦਿਆਰਥੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਵਿਦਿਆਰਥੀ ਦੇ ਦਾਦੇ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਵਧੀਆਂ ਸਿੱਖਿਆਂ ਦੇਣ ਲਈ ਸਕੂਲ ਭੇਜਦੇ ਹਾਂ ਤੇ ਬੱਚਿਆਂ ਦੀ ਦੇਖਭਾਲ ਕਰਨਾ ਸਕੂਲ ਦੇ ਅਧਿਆਪਕਾਂ ਤੇ ਪ੍ਰਿਸੀਪਲ ਦੀ ਜ਼ਿੰਮੇਵਾਰੀ ਹੁੰਦੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here