Thursday, October 22, 2026
Home Latest ਥਾਰ ਚਾਲਕ ਨੂੰ 1 ਕਿਲੋ ਹੈਰੋਇਨ 2 ਪਿਸਤੌਲ ਤੇ ਡਰੱਗ ਮਨੀ ਸਮੇਤ...

ਥਾਰ ਚਾਲਕ ਨੂੰ 1 ਕਿਲੋ ਹੈਰੋਇਨ 2 ਪਿਸਤੌਲ ਤੇ ਡਰੱਗ ਮਨੀ ਸਮੇਤ ਕੀਤਾ ਕਾਬੂ

ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਵਿੱਚ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 1 ਕਿਲੋ 300 ਗ੍ਰਾਮ ਹੈਰੋਇਨ, 2 ਪਿਸਤੌਲ, 20 ਰੌਦ, 1 ਲੱਖ 7 ਹਜ਼ਾਰ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਮੁਲਜ਼ਮ ਦੀ ਪਹਿਚਾਣ ਨਵਪ੍ਰੀਤ ਸਿੰਘ ਰਿੰਕਾ ਵਾਸੀ ਘੰਨੂਪੁਰ ਕਾਲੇ ਅੰਮ੍ਰਿਤਸਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਸੀਆਈਏ ਸਟਾਫ ਤੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਹਾਈਵੇ ਨਜ਼ਦੀਕ ਪਿੰਡ ਪੰਡੋਰੀ ਗੋਲਾ ਸਰਵਿਸ ਰੋਡ ਤੇ ਇੱਕ ਥਾਰ ਨੂੰ ਰੋਕਿਆ ਗਿਆ ਅਤੇ ਚੈਕਿੰਗ ਦੌਰਾਨ ਥਾਰ ਵਿੱਚੋਂ 1 ਕਿਲੋ 300 ਗ੍ਰਾਮ ਹੈਰੋਇਨ, 2 ਪਿਸਤੌਲ, 20 ਰੌਦ, 1 ਲੱਖ 7 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਫਿਲਹਾਲ ਪੁਲਿਸ ਨੇ ਨਵਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਤੇ ਉਸਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here