ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਕੋਰਸ 29 ਜਨਵਰੀ ਤੋਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨ, ਕਿਸਾਨ ਅਤੇ ਡੇਅਰੀ ਫਾਰਮਰਾਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ  ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਪ੍ਰੋਗਰਾਮ 29 ਜਨਵਰੀ 2024  ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਸਿਖਲਾਈ ਨਾਲ ਪੜੇ-ਲਿਖੇ ਬੇਰੋਜ਼ਗਾਰ ਨੌਜਵਾਨ ਆਪਣਾ ਧੰਦਾ ਸ਼ੁਰੂ ਕਰਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਂਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਪੰਜਵੀਂ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਹੋਣੀ ਚਾਹੀਦੀ ਹੈ। ਇਸ ਸਿਖਲਾਈ ਕੋਰਸ ਦੀ ਫੀਸ 1000 ਰੁਪਏ ਜਨਰਲ ਸ਼੍ਰੇਣੀ ਲਈ ਅਤੇ 750 ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਹੋਵੇਗੀ।

Advertisements

ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ 27 ਜਨਵਰੀ 2024 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਦਫ਼ਤਰੀ ਕੰਮਕਾਜ਼ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ। ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜਾ ਲੈ ਸਕਣਗੇ ਅਤੇ ਸਰਕਾਰ ਵਲੋ ਜਨਰਲ ਜਾਤੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here