ਸੋਨੇ ਦੀ ਖਾਨ ਡਿੱਗਣ ਕਾਰਨ ਵਾਪਰਿਆ ਹਾਦਸਾ, ਕਰੀਬ 70 ਲੋਕਾਂ ਦੀ ਮੌਤ

ਦੱਖਣੀ-ਪੱਛਮੀ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਦੱਖਣੀ-ਪੱਛਮੀ ਕੌਲੀਕੋਰੋ ਦੇ ਕੰਗਾਬਾ ਜ਼ਿਲ੍ਹੇ ਵਿੱਚ ਸੋਨੇ ਦੀ ਖਾਨ ਡਿੱਗਣ ਕਾਰਨ 70 ਤੋਂ ਵੱਧ ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨੇ ਦੀ ਖਾਨ ਡਿੱਗਣ ਕਾਰਨ ਹਾਦਸਾ ਵਾਪਰਿਆ ਹਾਦਸੇ ਵਿੱਚ ਕਰੀਬ 70 ਤੋਂ ਵੱਧ ਲੋਕਾਂ ਦੀ ਮੌਤ ਹੋਜ਼ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਬਚਾਅ ਦਲ ਦੇ ਅਧਿਕਾਰੀ ਅਤੇ ਕਰਮਚਾਰੀ ਮੌਕੇ ਤੇ ਮੌਜੂਦ ਹਨ ਅਤੇ ਖਾਨ ਵਿੱਚੋਂ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।

Advertisements

ਮਾਲੀ ਦੇ ਮਾਈਨਿੰਗ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਇਸ ਘਟਨਾ ਤੇ ਦੁੱਖ ਪ੍ਰਗਟ ਕੀਤਾ ਹੈ। ਮੰਤਰਾਲੇ ਨੇ ਨੇੜਲੇ ਲੋਕਾਂ ਨੂੰ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਬਾਰਥੇ ਨੇ ਕਿਹਾ ਕਿ ਰਾਜ ਨੂੰ ਕਾਰੀਗਰਾਂ ਦੀ ਸੁਰੱਖਿਆ ਦੇ ਪ੍ਰਬੰਧਾਂ ਤੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।ਫਿਲਹਾਲ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here