ਸੇਵਾਮੁਕਤ ਆਈਪੀਐਸ ਜਤਿੰਦਰ ਔਲਖ ਪੀਪੀਐਸਸੀ ਦੇ ਨਵੇਂ ਚੇਅਰਮੈਨ ਨਿਯੁਕਤ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਕੇਡਰ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਪੰਜਾਬ ਸਰਕਾਰ ਨੇ ਪੀਪੀਐਸਸੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਜਤਿੰਦਰ ਸਿੰਘ ਔਲਖ ਪੰਜਾਬ ਦੇ ਲੁਧਿਆਣਾ ਅਤੇ ਪਟਿਆਲਾ ਰੇਂਜ ਵਿੱਚ ਡੀਆਈਜੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਦੀ ਫਾਈਲ ਤੇ ਆਪਣੀ ਪ੍ਰਵਾਨਗੀ ਦੀ ਮੋਹਰ ਲੱਗਾ ਦਿੱਤੀ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਿੱਚ ਚੇਅਰਮੈਨ ਦਾ ਅਹੁਦਾ ਪਿਛਲੇ ਸਾਲ ਸਤੰਬਰ ਤੋਂ ਖਾਲੀ ਸੀ। ਚੇਅਰਮੈਨ ਦਾ ਅਹੁਦਾ ਖਾਲੀ ਹੋਣ ਕਾਰਨ ਸਰਕਾਰ ਨੂੰ ਨਿਯੁਕਤੀਆਂ ਕਰਨ ਵਿੱਚ ਮੁਸ਼ਕਿਲ ਆ ਰਹੀ ਸੀ।

Advertisements

LEAVE A REPLY

Please enter your comment!
Please enter your name here