ਪੰਜਾਬ ਕੈਬਨਿਟ ਦੀ ਬੈਠਕ ਦੌਰਾਨ ਲਏ ਗਏ ਇਤਹਾਸਿਕ ਫੈਂਸਲੇ ਸਵਾਗਤਯੋਗ: ਵਿਕਾਸ ਮੋਮੀ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਪੰਜਾਬ ਵਿੱਚ ਪਿਛਲੇ ਸਮੇਂ ਕੱਟੇ ਗਏ 10 ਲੱਖ 77 ਹਜ਼ਾਰ ਰਾਸ਼ਨ ਕਾਰਡ ਮੁੜ ਬਹਾਲ ਕੀਤੇ ਜਾਣ ਦੇ ਫੈਂਸਲੇ ਨੂੰ ਗਰੀਬਾਂ ਦੀ ਭਲਾਈ ਲਈ ਲਿਆ ਗਿਆ ਇੱਕ ਇਤਹਾਸਿਕ ਫੈਂਸਲਾ ਦੱਸਦੇ ਹੋਏ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਿਕਾਸ ਮੋਮੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਦੌਰਾਨ ਖੁਰਾਕ ਸੁਰੱਖਿਆ ਯੋਜਨਾ ਅਧੀਨ ਕੱਟੇ ਗਏ 10.77 ਲੱਖ ਰਾਸ਼ਨ ਕਾਰਡਾਂ ਨੂੰ ਬਹਾਲ ਕਰਨਾ,ਅਧਿਆਪਕਾਂ ਦੀ ਬਦਲੀ ਨੀਤੀ ਨੂੰ ਵੀ ਪ੍ਰਵਾਨਗੀ ਦੇਣਾ,15 ਸ਼ਹਿਰਾਂ ਵਿੱਚ ਯੋਗਸ਼ਾਲਾਵਾਂ ਖੋਲਣ ਨੂੰ ਪ੍ਰਵਾਨਗੀ ਦੇਣਾ, 27 ਜਨਵਰੀ ਤੋਂ ਰੋਡ ਸੇਫਟੀ ਫੋਰਸ ਨੂੰ ਲਾਂਚ ਕਰਨ ਦਾ ਐਲਾਨ ਕਰਨਾ ਤੇ ਸ਼ਹੀਦ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ 6,000 ਰੁਪਏ ਤੋਂ ਵਧਾ ਕੇ 10,000 ਰੁਪਏ ਕਰਨ ਨੂੰ ਪ੍ਰਵਾਨਗੀ ਦੇਣਾ ਵੱਡਾ ਫੈਸਲਾ ਕੀਤਾ ਜੋ ਕਿ ਕਾਫੀ ਸਲਾਹੁਣਯੋਗ ਕਾਰਜ ਹੈ।

Advertisements

ਮੋਮੀ ਨੇ ਕਿਹਾ ਕਿ ਖੁਰਾਕ ਸੁਰੱਖਿਆ ਯੋਜਨਾ ਅਧੀਨ ਪਹਿਲਾ 10 ਲੱਖ 77 ਹਜ਼ਾਰ ਰਾਸ਼ਨ ਕਾਰਡ ਕੱਟੇ ਗਏ ਸਨ ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਰਾਸ਼ਨ ਕਾਰਡ ਮੁੜ ਬਹਾਲ ਕਰ ਦਿੱਤੇ ਗਏ ਹਨ ਤੇ ਅਗਲਾ ਰਾਸ਼ਨ ਇਨ੍ਹਾਂ  ਰਾਸ਼ਨ ਕਾਰਡ ਧਾਰਕਾਂ ਨੂੰ ਵੀ ਮਿਲੇਗਾ। ਇਸਦਾ ਕਪੂਰਥਲਾ ਦੇ ਵੀ ਅਨੇਕਾਂ ਜ਼ਰੂਰਤਮੰਦ ਲੋਕਾਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਅਧਿਆਪਕਾਂ ਦੇ ਤਬਾਦਲੇ ਨੂੰ ਸਰਲ ਬਣਾਉਣ ਲਈ ਇੱਕ ਨਵੀਂ ਸਕੀਮ ਨੂੰ ਵੀ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਯੋਗਸ਼ਾਲਾਵਾਂ ਨੂੰ 15 ਨਵੇਂ ਸ਼ਹਿਰਾਂ ਤੱਕ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਦਿਨ ਰਾਤ ਕੰਮ ਕਰ ਰਹੀ ਹੈ। ਮੋਮੀ ਨੇ ਕਿਹਾ ਕਿ ਆਉਣ ਵਾਲੇ ਸ਼ਮੇ ਵਿਚ ਸਰਕਾਰ ਵਲੋਂ ਹੋਰ ਵੀ ਕਈ ਤਰਾਂ ਦੀਆ ਲੋਕ ਭਲਾਈ ਸਕੀਮਾਂ ਸ਼ੁਰੂ ਕਰਕੇ ਪੰਜਾਬ ਵਾਸੀਆਂ ਨੂੰ ਸਹੂਲਤਾਂ ਦਿੱਤੀਆਂ ਜਾਣ ਗਿਆ।

LEAVE A REPLY

Please enter your comment!
Please enter your name here