ਖੰਨਾ ਵਿੱਚ ਅਣਪਛਾਤੇ ਵਾਹਨ ਨੇ ਬਾਈਕ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਮੌਤ

ਖੰਨਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਖੰਨਾ ਵਿੱਚ ਇੱਕ ਅਣਪਛਾਤੇ ਵਾਹਨ ਵੱਲੋਂ ਬਾਈਕ ਸਵਾਰ ਨੌਜਵਾਨ ਨੂੰ ਟੱਕਰ ਮਾਰ ਕੇ ਮੌਕੇ ਤੇ ਫਰਾਰ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਰਾਮ ਰਤਨਾ ਉਮਰ 28 ਸਾਲਾ ਵਾਸੀ ਸੰਗਤਪੁਰਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਰਾਮ ਰਤਨ ਬਾਈਕ ਤੇ ਖੰਨਾ ਤੋਂ ਆਪਣੇ ਪਿੰਡ ਜਾ ਰਿਹਾ ਸੀ, ਤਾਂ ਰਸਤੇ ਵਿੱਚ ਕਿਸੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ ਅਤੇ ਉਹ ਨਹਿਰ ਵਿੱਚ ਡਿੱਗ ਗਿਆ, ਇਸ ਮਾਰਗ ਤੇ ਆਵਾਜਾਈ ਘੱਟ ਹੋਣ ਕਾਰਨ ਕਿਸੇ ਨੇ ਨਹਿਰ ਵਿੱਚ ਡਿੱਗੇ ਨੌਜਵਾਨ ਨੂੰ ਦੇਖਿਆ ਨਹੀਂ, ਇੱਕ ਰਾਹਗੀਰ ਨੇ ਉਸਨੂੰ ਦੇਖਿਆ ਤੇ ਜ਼ਖਮੀ ਹਾਲਤ ਵਿੱਚ ਹਸਪਤਾਲ ਲੈ ਕੇ ਗਿਆ, ਜਿੱਥੇ ਕਿ ਇਲਾਜ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਰਾਮ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here