Thursday, October 22, 2026
Home Latest ਠੰਡ ਲੱਗਣ ਕਾਰਨ 6 ਸਾਲਾ ਮਾਸੂਮ ਬੱਚੇ ਦੀ ਹੋਈ ਮੌਤ

ਠੰਡ ਲੱਗਣ ਕਾਰਨ 6 ਸਾਲਾ ਮਾਸੂਮ ਬੱਚੇ ਦੀ ਹੋਈ ਮੌਤ

ਬਰਨਾਲਾ (ਦ ਸਟੈਲਰ ਨਿਊਜ਼), ਹਰਪ੍ਰੀਤ ਛੰਨਾ।  ਬਰਨਾਲਾ ਦੇ ਪਿੰਡ ਪੱਖੋ ਕਲਾਂ ਦੇ ਇੱਕ ਵਿਦਿਆਰਥੀ ਦੀ ਠੰਢ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕੁਲਦੀਪ ਸਿੰਘ ਉਮਰ 6 ਸਾਲਾ ਵਾਸੀ ਪਿੰਡ ਪੱਖੋ ਕਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਜੋ ਸਰਕਾਰੀ ਸਕੂਲ ਪੱਖੋ ਕਲਾਂ ਵਿਖੇ ਪਹਿਲੀ ਜਮਾਤ ਵਿੱਚ ਪੜਦਾ ਸੀ।

Advertisements

ਜੋ ਕਿ ਪਿਛਲੇ ਦਿਨ ਠੰਢ ਕਾਰਨ ਬਿਮਾਰ ਹੋ ਗਿਆ ਸੀ, ਉਸਦਾ ਇਲਾਜ ਸਿਵਲ ਹਸਪਤਾਲ ਬਰਨਾਲਾ ਵਿੱਚ ਚੱਲ ਰਿਹਾ ਸੀ, ਜਿੱਥੇ  ਕਿ ਇਲਾਜ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਕੁਲਦੀਪ ਦੀ ਮੌਤ ਦੀ ਖਬਰ ਸੁਣ ਕੇ ਪਰਿਵਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here