ਭਾਰਤੀ ਮਿਆਰ ਬਿਊਰੋ ਨੇ ਜਿਲ੍ਹਾ ਮਾਲੇਰਕੋਟਲਾ ਵਿਖੇ ਲਾਇਆ ਜਾਗਰੂਕਤਾ ਕੈਂਪ 

ਮਾਲੇਰਕੋਟਲਾ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਦੇ ਸਹਿਯੋਗ ਨਾਲ ਦਫ਼ਤਰ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ ਵਿਖੇ ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ ਖੁਰਾਕ ਅਤੇ ਜਨਤਕ ਵੰਡ ਮੰਤਰਾਲਿਆ ਭਾਰਤ ਸਰਕਾਰ) ਚੰਡੀਗੜ੍ਹ ਸ਼ਾਖਾ) ਵੱਲੋਂ ਜਾਗਰੂਕਤਾ ਕੈਂਪ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿੱਚ ਸਰਪੰਚਾਂ ਪੰਚਾਂ ਆਦਿ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡਾਂ ਲਈ ਬੀ.ਆਈ.ਐੱਸ. ਮਿਆਰਾਂ ਦੇ ਵਿਕਾਸ ਬਾਰੇ ਕਿਤਾਬਚਾ ਅਤੇ ਫਲਾਇਰ ਅਤੇ ਖੇਤੀਬਾੜੀ ਨਾਲ ਸਬੰਧਤ ਜਾਣਕਾਰੀ ਭਾਗੀਦਾਰਾਂ ਵਿਚ ਵੰਡੀ ਗਈ ਤਾਂ ਜੋ ਉਨ੍ਹਾਂ ਦੇ ਰੋਜ਼ਾਨਾ ਜੀਵਨ ਦੇ ਨਾਲ-ਨਾਲ ਖੇਤੀ ਸੈਕਟਰ ਦੇ ਗਿਆਨ ਵਿਚ ਵਾਧਾ ਕੀਤਾ ਜਾ ਸਕੇ।

Advertisements

ਇਸ ਸਮਾਗਮ ਦੌਰਾਨ ਭਾਗੀਦਾਰਾਂ ਨੂੰ ਵਿਕਾਸ ਗਤੀਵਿਧੀ, ਨਿੱਜੀ ਲੋੜਾਂ ਜਾਂ ਖੇਤਾਂ ਵਿੱਚ ਸਿੰਚਾਈ ਸਰੋਤ ਬਣਾਉਣ ਸਮੇਂ ਮਿਆਰੀ ਸਾਮਾਨ ਖਰੀਦਣ ਲਈ ਮਿਆਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸਰਪੰਚ ਪੰਚਾਂ ਆਦਿ ਨੂੰ ਬੀ.ਆਈ ਐੱਸ. ਕੇਅਰ ਐਪ ਨੂੰ ਵੀ ਡਾਊਨਲੋਡ ਕੀਤਾ ਅਤੇ ਅਸਲ ਆਈ.ਐੱਸ.ਆਈ. ਮਾਰਕ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇਸ ਐਪ ਦੀ ਵਰਤੋਂ ਕਰਨਾ ਸਿੱਖਿਆ ਤਾਂ ਜੋ ਰੋਜ਼ਾਨਾ ਜੀਵਨ ਵਿਚ ਮਿਆਰਾਂ ਬਾਰੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਕੀਤਾ ਜਾ ਸਕੇ।ਇਸ ਮੌਕੇ ਹਾਲ ਮਾਰਕਿੰਗ ਅਤੇ ਬੀ.ਆਈ.ਐੱਸ.ਕੇਅਰ ਐਪ ਸਬੰਧੀ ਬੜੇ ਉਤਸ਼ਾਹ ਜਾਣਕਾਰੀ ਹਾਸ਼ਲ ਕੀਤੀ ਅਤੇ ਬੜੇ ਜੋਸ਼ ਨਾਲ’ਜਾਗੋ ਗ੍ਰਾਹਕ ਜਾਗੋ’ ਦੇ ਨਾਅਰਾ ਲਗਾਏ। ਇਸ ਮੌਕੇ ਡੀ.ਡੀ.ਐਫ. ਆਸੀਫ਼ ਖਾਨ ਮੋਜ਼ੂਦ ਸਨ।

LEAVE A REPLY

Please enter your comment!
Please enter your name here