ਹੁਸ਼ਿਆਰਪੁਰ ‘ਚ ਟਰੱਕ ਅਤੇ ਕਾਰ ਦੀ ਹੋਈ ਟੱਕਰ, ਕਾਰ ਨੂੰ ਲੱਗੀ ਅੱਗ, 4 ਲੋਕ ਜ਼ਿੰਦਾ ਸੜੇ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਹੁਸ਼ਿਆਰਪੁਰ ਵਿੱਚ ਇੱਕ ਇੱਕ ਵੱਡਾ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਜ਼ਿਲ੍ਹਾਂ ਦਸੂਹਾ ਨੇੜੇ ਇੱਕ ਟਰੱਕ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਕਾਰ ਵਿਚ ਪੰਜ ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚੋਂ ਚਾਰ ਜ਼ਿੰਦਾ ਅੱਗ ਵਿੱਚ ਝੁਲਸ ਗਏ ਅਤੇ ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਅਜੇ ਤੱਕ ਮ੍ਰਿਤਕਾਂ ਦੀ ਪਹਿਚਾਣ ਨਹੀਂ ਹੋ ਸਕੀ ਹੈ। ਸਥਾਨਕ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਅਤੇ  ਜਾਂਚ ਕਰ ਰਹੀ ਹੈ।

Advertisements

LEAVE A REPLY

Please enter your comment!
Please enter your name here