Wednesday, October 21, 2026
Home Latest ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਸ੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼), ਪਲਕ। ਸੰਘਣੀ ਧੁੰਦ ਕਾਰਨ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੇ ਸੱਟਾਂ ਲੱਗੀਆਂ। ਜਾਣਕਾਰੀ ਮੁਤਾਬਕ ਪੁਲਿਸ ਮੁਲਾਜ਼ਮ ਸ਼੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ ਅਤੇ ਸੰਘਣੀ ਧੁੰਦ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਕਾਰ ਸੇਵਾ ਵਾਲਿਆਂ ਦੇ ਖੜੇ ਟਰੱਕ ਵਿੱਚ ਜਾ ਵੱਜੀ।

Advertisements

ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੇ ਸੱਟਾਂ ਲੱਗੀਆਂ। ਇਹ ਹਾਦਸਾ ਪਿੰਡ ਚੜੇਵਾਣ ਨਜ਼ਦੀਕ ਹੋਇਆ। ਬੱਸ ਵਿੱਚ 21 ਪੁਲਿਸ ਮੁਲਾਜ਼ਮ ਸਵਾਰ ਸਨ ਜੋ ਬਾਹਰ ਡਿਊਟੀ ਤੇ ਜਾ ਰਹੇ ਸਨ। ਇਸ ਦੌਰਾਨ ਇੱਕ ਮੁਲਾਜ਼ਮ ਦੀ ਬਾਂਹ ਦੀ ਟੁੱਟ ਗਈ ਅਤੇ ਤਿੰਨ ਮੁਲਾਜ਼ਮਾਂ ਦੀਆਂ ਪਸਲੀਆਂ ਤੇ ਸੱਟਾਂ ਲੱਗੀਆਂ ਹਨ। ਰੱਬ ਦਾ ਸ਼ੁਕਰ ਹੈ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਮੁਲਾਜ਼ਮਾਂ ਦਾ ਇਲਾਜ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।  

LEAVE A REPLY

Please enter your comment!
Please enter your name here