28 ਸਾਲਾ ਨੌਜਵਾਨ ਦੀ ਅਮਰੀਕਾ ਦੇ ਸੜਕ ਹਾਦਸੇ ਦੌਰਾਨ ਹੋਈ ਮੌਤ

ਮੁਕੇਰੀਆਂ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮੁਕੇਰੀਆਂ ਦੇ ਪਿੰਡ ਭੰਗਾਲਾ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸਿਮਰਨਪਾਲ ਸਿੰਘ ਸਿੱਧੂ ਉਮਰ 28 ਸਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿਮਰਨ 2018 ਵਿੱਚ ਰੋਜੀ ਰੋਟੀ ਲਈ ਅਮਰੀਕਾ ਗਿਆ ਸੀ।

Advertisements

ਜਾਣਕਾਰੀ ਮੁਤਾਬਕ ਜ਼ਿਆਦਾ ਬਰਫ਼ ਹੋਣ ਕਾਰਨ ਸਿਮਰਨ ਦਾ ਟਰੱਕ ਸਲਿਪ ਹੋ ਗਿਆ ਸੀ ਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਸਿਮਰਨ ਦੇ ਪਿਤਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿਮਰਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਉਸਦਾ ਅੰਤਿਮ ਸੰਸਕਾਰ ਕਰ ਸਕਣ।

LEAVE A REPLY

Please enter your comment!
Please enter your name here