ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸ਼ਹਿਰ ਦਾ ਮਾਣ ਸਨਮਾਨ ਨਾਲ ਸਨਮਾਨਤ

ਪਟਿਆਲਾ (ਦ ਸਟੈਲਰ ਨਿਊਜ਼)। ਇੱਥੇ ਸਰਹਿੰਦ ਰੋਡ ਉਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਵਿਖੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਮਹਾਨ ਕੀਰਤਨ ਦਰਬਾਰ ਤੇ ਜਪ-ਤਪ ਚੌਪਹਿਰਾ ਸਮਾਗਮ ਮੌਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ‘ਪਟਿਆਲਾ ਸ਼ਹਿਰ ਦਾ ਮਾਣ’ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਕਾਰ ਸੇਵਾ ਵਾਲੇ ਬਾਬਾ ਇੰਦਰ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਹਰਮਿੰਦਰ ਸਿੰਘ ਵਿੰਟੀ ਸੱਭਰਵਾਲ ਨੇ ਦੱਸਿਆ ਕਿ ਇਸ ਵਾਰੇ ਕਈ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਸੀ ਪਰੰਤੂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪਟਿਆਲਾ ਵਿਖੇ ਸਮਰਪਿਤ ਭਾਵਨਾ ਨਾਲ ਕੀਤੀਆਂ ਜਾ ਰਹੀਆਂ ਸੇਵਾਵਾਂ ਬਦਲੇ ਉਨ੍ਹਾਂ ਨੂੰ ਪਟਿਆਲਾ ਸ਼ਹਿਰ ਦਾ ਮਾਣ ਨਾਲ ਸਨਮਾਨਤ ਕੀਤਾ ਗਿਆ ਹੈ।

Advertisements

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ ਸੰਗਤ ਤੇ ਯਾਦਗਾਰੀ ਅਸਥਾਨ ਬਾਬਾ ਦੀਪ ਸਿੰਘ ਜੀ ਸ਼ਹੀਦ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਆਪਣੀ ਡਿਪਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਹਨ। ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ ਵਾਲੇ, ਗਿਆਨੀ ਪ੍ਰਣਾਮ ਸਿੰਘ ਹੈਡਗ੍ਰੰਥੀ ਗੁਰਦੁਆਰਾ ਦੁਖ ਨਿਵਾਰਨ ਸਾਹਿਬ, ਭਾਈ ਹਰਵਿੰਦਰ ਸਿੰਘ ਬੀਬੀ ਕੌਲਾਂ ਭਲਾਈ ਕੇਂਦਰ, ਭਾਈ ਗੁਰਦੇਵ ਸਿੰਘ ਕੁਹਾੜਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਆਸ਼ਟ੍ਰੇਲੀਆ, ਬੀਬੀ ਦਿਲਪ੍ਰੀਤ ਕੌਰ ਪਟਿਆਲਾ ਵਾਲੇ ਤੇ ਕਰੀਤਨ ਇਸਤਰੀ ਸੰਤਿਸੰਗ ਸਭਾ ਨੇ ਗੁਰਬਾਣੀ ਕਥਾ ਤੇ ਕੀਤਰਨ ਸਰਵਣ ਕਰਵਾਇਆ।

LEAVE A REPLY

Please enter your comment!
Please enter your name here