Sunday, October 18, 2026
Home Latest 28 ਸਾਲਾ ਨੌਜ਼ਵਾਨ ਨੇ ਆਰਥਿਕ ਤੰਗੀ ਤੋਂ ਪਰੇਸ਼ਾਨ ਹੋ ਕੇ ਕੀਤੀ ਖੁਦਕੁਸ਼ੀ

28 ਸਾਲਾ ਨੌਜ਼ਵਾਨ ਨੇ ਆਰਥਿਕ ਤੰਗੀ ਤੋਂ ਪਰੇਸ਼ਾਨ ਹੋ ਕੇ ਕੀਤੀ ਖੁਦਕੁਸ਼ੀ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਅਧੀਨ ਪੈਦੇ ਪਿੰਡ ਭੋਰਾ ਦੇ ਇੱਕ ਨੌਜ਼ਵਾਨ ਨੇ ਆਰਥਿਕ ਤੰਗੀ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਅਵਤਾਰ ਕੁਮਾਰ ਉਮਰ 28 ਸਾਲਾ ਵਾਸੀ ਭੋਰਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਅਵਤਾਰ ਕੰਪਿਊਟਰ ਦਾ ਕੰਮ ਕਰਦਾ ਸੀ, ਤੇ ਕੁੱਝ ਮਹੀਨਿਆਂ ਤੋਂ ਕੰਮ ਨਾ ਮਿਲਣ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here