ਤੇਜ਼ ਰਫ਼ਤਾਰ ਬੱਸ ਨੇ ਸਕੂਟਰ ਸਵਾਰ ਵਿਅਕਤੀ ਵਿੱਚ ਮਾਰੀ ਟੱਕਰ, ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਦਿਨੋਂ-ਦਿਨ ਸੜਕ ਹਾਦਸੇ ਵੱਧਦੇ ਹੀ ਜਾ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕਿ ਤੇਜ਼ ਰਫ਼ਤਾਰ ਬੱਸ ਨੇ ਸਕੂਟਰ ਵਿੱਚ ਟੱਕਰ ਮਾਰ ਦਿੱਤੀ ਤੇ ਸਕੂਟਰ ਸਵਾਰ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਏਐਸਆਈ ਸੁਸ਼ੀਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੇ ਪੁੱਤਰ ਅੱਪਰ ਅਪਾਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਬਾਗਪੁਰ ਥਾਣਾ ਹਰਿਆਣਾ ਨੇ ਸੂਚਨਾ ਦਿੱਤੀ ਹੈ।

Advertisements

ਉਨ੍ਹਾਂ ਦੱਸਿਆ ਕਿ ਉਸ ਦਾ ਪਿਤਾ ਪ੍ਰੀਤਮ ਸਿੰਘ ਆਪਣੇ ਸਕੂਟਰ ਤੇ ਹੁਸ਼ਿਆਰਪੁਰ ਤੋਂ ਆਪਣੇ ਘਰ ਨੂੰ ਆ ਰਹੇ ਸੀ ਤਾਂ ਰਾਜਧਾਨੀ ਦੀ ਬੱਸ ਜਿਸਦਾ ਡਰਾਈਵਰ ਬਲਕਾਰ ਸਿੰਘ ਉਕਤ ਚਲਾ ਰਿਹਾ ਸੀ। ਬੱਸ ਦੀ ਰਫ਼ਤਾਰ ਤੇਜ਼ ਹੋਣ ਕਾਰਨ ਉਸਨੇ ਪ੍ਰੀਤਮ ਸਿੰਘ ਦੇ ਸਕੂਟਰ ਵਿੱਚ ਮਾਰੀ। ਜਿਸ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਉਸਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਜਿੱਥੇ ਕਿ ਉਸਦੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਬਲਕਾਰ ਸਿੰਘ ਖਿਲਾਫ਼ 279,304-ਏ, 427 ਭ.ਦ. ਤਹਿਤ ਮਾਮਲਾ ਦਰਜ਼ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।

LEAVE A REPLY

Please enter your comment!
Please enter your name here