ਭਾਜਪਾ ਚਾਹੁੰਦੀ ਹੈ ਕਿ ਸਾਰੇ ਸੂਬਿਆਂ ਸਮੇਤ ਸਾਰੇ ਦੇਸ਼ ਤੇ ਦੇਸ਼ ਵਾਸੀਆਂ ਦਾ ਵਿਕਾਸ ਹੋਵੇ: ਖੋਜੇਵਾਲ  

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਖੰਡੂਰ ਸਾਹਿਬ ਦੇ ਲੋਕ ਸਭਾ ਹਲਕੇ ਦੀਆਂ 2024 ਦੀਆਂ ਲੋਕਸਭਾ ਚੋਣਾਂ ਦੇ ਸਬੰਧ ਚ ਕਪੂਰਥਲਾ ਵਿਖੇ ਭਾਜਪਾ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੇ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।ਇਸ ਮੀਟਿੰਗ ਚ ਖੰਡੂਰ ਸਾਹਿਬ ਲੋਕ ਸਭਾ ਹਲਕੇ ਦੇ ਵਿਸਥਾਰਕ ਸੁਮੀਤ ਸੱਭਰਵਾਲ, ਵਿਧਾਨ ਸਭਾ ਹਲਕਾ ਕਪੂਰਥਲਾ ਦੇ ਵਿਸਥਾਰਕ ਅਨਿਲ ਵਾਲੀਆ, ਜ਼ਿਲ੍ਹਾ ਪ੍ਰਭਾਰੀ ਹਨੀ ਕੰਬੋਜ, ਹਲਕਾ ਪ੍ਰਭਾਰੀ ਤੇਜਸਵੀ ਭਾਰਦਵਾਜ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਦੌਰਾਨ ਭਾਜਪਾ ਆਗੂਆਂ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾ ਦੇ ਸਬੰਧ ਚ ਵੱਖ-ਵੱਖ ਮੰਡਲਾਂ ਚ ਬੂਥ ਪੱਧਰ ਤੇ ਡਿਊਟੀਆਂ ਲਗਾਈਆਂ ਗਈਆਂ। ਇਸ ਦੌਰਾਨ ਭਾਜਪਾ ਆਗੂਆਂ ਨੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ  ਯਾਦਵਿੰਦਰ ਪਾਸੀ ਨੂੰ ਮੰਡਲ ਇੱਕ ਦਾ ਪ੍ਰਭਾਰੀ, ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਅਸ਼ੋਕ ਮਾਹਲਾ ਨੂੰ ਮੰਡਲ ਦੋ ਦਾ ਪ੍ਰਭਾਰੀ, ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ ਨੂੰ ਸਰਕਲ ਦੋਂਨਾਂ ਦਾ ਪ੍ਰਭਾਰੀ ਤੇ ਜ਼ਿਲ੍ਹਾ ਜਰਨਲ ਸਕੱਤਰ ਕਪੂਰ ਚੰਦ ਥਾਪਰ ਨੂੰ ਸਰਕਲ ਬੇਟ ਦਾ ਪ੍ਰਭਾਰੀ ਨਿਯੁਕਤ ਕੀਤਾ ਗਿਆ।

Advertisements

ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਵਰਕਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਕੀਮਾਂ ਨੁੰ ਘਰ ਘਰ ਪਹੁੰਚਾਉਣ ਲਈ ਕਿਹਾ ਗਿਆ।ਖੋਜੇਵਾਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ ਦੀ ਜਨਤਾ ਦੇ ਹਿੱਤ ਵਿੱਚ ਕਈ ਅਹਿਮ ਫੈਸਲੇ ਲਏ ਹਨ ਅਤੇ ਜੋ ਕੰਮ 60 ਸਾਲਾਂ ਵਿੱਚ ਨਹੀਂ ਹੋਏ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਸਾਲਾਂ ਵਿਚ ਹੀ ਕਰ ਵਿਖਾਏ ਹਨ, ਜਿਸ ਨਾਲ ਦੁਨੀਆਂ ਭਰ ਵਿਚ ਭਾਰਤ ਦਾ ਨਾਮ ਚਮਕਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈਆਂ ਲੋਕ ਭਲਾਈ ਸਹੂਲਤਾਂ ਤੋਂ ਪੰਜਾਬ ਦੇ ਲੋਕਾਂ ਨੂੰ ਜਾਣੂ ਕਰਾਉਣ ਲਈ ਭੇਜੀਆਂ ਗਈਆਂ ਪ੍ਰਚਾਰ ਵੈਨਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ਲਾਘਾਯੋਗ ਫ਼ੈਸਲਾ ਹੈ। ਜਿਸ ਨਾਲ ਹਰੇਕ ਵਰਗ ਦੇ ਲੋਕਾਂ ਨੂੰ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਲੈਣ ਵਿਚ ਆਸਾਨੀ ਹੋਵੇਗੀ।

ਉਨ੍ਹਾਂ ਕਿਹਾ ਭਾਜਪਾ ਚਾਹੁੰਦੀ ਹੈ ਕਿ ਸਾਰੇ ਸੂਬਿਆਂ ਸਮੇਤ ਸਾਰੇ ਦੇਸ਼ ਤੇ ਦੇਸ਼ ਵਾਸੀਆਂ ਦਾ ਵਿਕਾਸ ਹੋਵੇ ਤੇ ਸਾਡਾ ਦੇਸ਼ ਖੁਸ਼ਹਾਲ ਹੋਵੇ। ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਦੇ ਹਿੱਤ ਚ ਬਣਾਈਆਂ ਗਈਆਂ ਨੀਤੀਆਂ ਦਾ ਲਾਭ ਕਰੋੜਾਂ ਲੋਕਾਂ ਨੂੰ ਮਿਲ ਰਿਹਾ ਹੈ। ਇਸ ਮੌਕੇ ਤੇ ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ ਰਾਜੇਸ਼ ਪਾਸੀ, ਸੀਨੀਅਰ ਭਾਜਪਾ ਆਗੂ ਜਗਦੀਸ਼ ਸ਼ਰਮਾ, ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਯੂਥ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਾਹਿਲ ਵਾਲੀਆ ਮੰਡਲ ਇੱਕ ਦੇ ਪ੍ਰਧਾਨ ਕਮਲ ਪ੍ਰਭਾਕਰ, ਮੰਡਲ ਦੋ ਦੇ ਪ੍ਰਧਾਨ ਰਾਕੇਸ਼ ਗੁਪਤਾ, ਮੰਡਲ ਸਦਰ ਦੋਨਾਂ ਦੇ ਪ੍ਰਧਾਨ ਸਬਜੀਤ ਸਿੰਘ ਦਿਓਲ, ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਰਾਇਆਵਾਲ, ਬਲਵੰਤ ਸਿੰਘ ਬੂਟਾ ਆਦਿ ਮਜੂਦ ਸਨ।

LEAVE A REPLY

Please enter your comment!
Please enter your name here