Wednesday, October 21, 2026
Home Latest ਯੁਵਕ ਸੇਵਾਵਾਂ ਵਿਭਾਗ ਵੱਲੋਂ ਦੋ ਰੋਜ਼ਾ ਜਿਲਾ ਪੱਧਰੀ ਮੇਲਾ 30 ਤੇ 31...

ਯੁਵਕ ਸੇਵਾਵਾਂ ਵਿਭਾਗ ਵੱਲੋਂ ਦੋ ਰੋਜ਼ਾ ਜਿਲਾ ਪੱਧਰੀ ਮੇਲਾ 30 ਤੇ 31 ਨੂੰ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ  ਸਥਾਨਕ ਲਾਇਲਪੁਰ ਖਾਲਸਾ ਕਾਲਜ  ਵਿਖੇ ਦੋ ਰੋਜ਼ਾ ਜਿਲਾ ਪੱਧਰੀ ਮੇਲਾ 30 ਤੇ 31 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ। ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ‘ਤੇ ਪੰਜਾਬ ਭਰ ਵਿਚ ਜਿਲਾ ਪੱਧਰੀ ਯੁਵਕ ਮੇਲੇ ਕਰਵਾਏ ਜਾ ਰਹੇ ਹਨ ਜਿਨ੍ਹਾਂ ਦਾ ਮਨੋਰਥ ਲੋਕਾਂ ਖਾਸਕਰ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਤੋਂ ਜਾਣੂ ਕਰਵਾਉਣਾ ਹੈ।

Advertisements

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਨੇ ਦੱਸਿਆ ਕਿ ਮੇਲੇ ਵਿੱਚ ਲੋਕ ਗੀਤ, ਗਿੱਧਾ ਭੰਗੜਾ, ਭੰਡ, ਮਿਮਕਰੀ, ਮੋਨੋ ਐਕਟਿੰਗ, ਗਤਕਾ, ਰੰਗੋਲੀ, ਭਾਸ਼ਣ ਮੁਕਾਲਬਾ, ਪੋਸਟਰ ਮੇਕਿੰਗ, ਕੋਲਾਜ ਮੇਕਿੰਗ, ਕਲੇ ਮਾਡਲਿੰਗ, ਕਵਿਤਾ ਉਚਾਰਨ, ਰਿਵਾਇਤੀ ਲੋਕ ਕਲਾਵਾਂ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ। ਮੇਲੇ ਵਿੱਚ ਪ੍ਰਸਿੱਧ ਗਾਇਕ ਦਲਵਿੰਦਰ ਦਿਆਲਪੁਰੀ ਅਤੇ ਮੰਨਾ ਮੰਡ ਆਪਣੇ ਫ਼ਨ ਦਾ ਮੁਜ਼ਾਹਰਾ ਕਰਨਗੇ। ਮਸ਼ਹੂਰ ਕਾਮੇਡੀਅਨ ਮੁਕੇਸ਼ ਸ਼ਰਮਾ ਵੀ ਦਰਸ਼ਕਾ ਦਾ ਮਨੋਰੰਜਨ ਕਰਨਗੇ ।

LEAVE A REPLY

Please enter your comment!
Please enter your name here