ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਰ ਛੱਡ ਫਰਾਰ ਹੋਏ ਗੈਂਗਸਟਰ

ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਮਿਲੀ ਹੈ।ਜਾਣਕਾਰੀ ਮੁਤਾਬਕ ਪਿੰਡ ਘਰਿਆਲਾ ਵਿੱਚ ਪੁਲਿਸ ਅਤੇ ਗੈਂਗਸਟਰ ਪ੍ਰਭਜੋਤ ਸਿੰਘ ਵਾਸੀ ਦਾਦੂਵਾਲ ਵਿਚਾਲੇ ਗੋਲੀਬਾਰੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀਆਂ ਟੀਮਾਂ ਪ੍ਰਭਜੋਤ ਤੇ ਉਸਦੇ ਇੱਕ ਹੋਰ ਸਾਥੀ ਦਾ ਪਿੱਛਾ ਕਰ ਰਹੀਆਂ ਸਨ।

Advertisements

ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਰਾਸ ਫਾਇਰਿੰਗ ਹੋਈ, ਪਰ ਪੁਲਿਸ ਦੋਵਾਂ ਨੂੰ ਕਾਬੂ ਕਰਨ ਵਿੱਚ ਅਸਫਲ ਰਹੀ। ਦੋਵੇਂ ਗੈਂਗਸਟਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮੌਕੇ ਤੋਂ ਸਵਿਫਟ ਕਾਰ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਦੋਵਾਂ ਫਰਾਰ ਗੈਗਸਟਰਾਂ ਦੀ ਭਾਲ ਜਾਰੀ ਹੈ।

LEAVE A REPLY

Please enter your comment!
Please enter your name here