Saturday, October 24, 2026
Home Chandigarh ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਚੰਡੀਗੜ੍ਹ ਦੇ ਸੈਕਟਰ 52 ਦੀ ਫਰਨੀਚਰ ਮਾਰਕੀਟ ਵਿਚ ਭਿਆਨਕ ਅੱਗ ਲੱਗ ਜਾਣ ਦੀ ਖਬਰ ਮਿਲੀ ਹੈ। ਜਿੱਥੇ ਕਿ ਲੱਖਾਂ ਰੁਪਏ ਦਾ ਫਰਨੀਚਰ ਸੜ ਕੇ ਸੁਆਹ ਹੋ ਗਿਆ।  ਜਾਣਕਾਰੀ ਮੁਤਾਬਕ ਇਹ ਚੰਡੀਗੜ੍ਹ ਦੀ ਮਸ਼ਹੂਰ ਫਰਨੀਚਰ ਮਾਰਕੀਟ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਇਸ ਘਟਨਾ ਕਾਰਨ ਨੇੜੇ ਦੀਆਂ ਦੁਕਾਨਾਂ ਦਾ ਵੀ ਨੁਕਸਾਨ ਹੋਣ ਦੀ ਖਬਰ ਮਿਲੀ ਹੈ।

Advertisements

LEAVE A REPLY

Please enter your comment!
Please enter your name here