ਦਸੂਹਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਦਸੂਹਾ ਦੇ ਨਜ਼ਦੀਕ ਸਥਿਤ ਬਜਾਜ ਏਜੰਸੀ ਵਿੱਚ ਗੋਲੀ ਚੱਲਣ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਕੰਮ ਕਰਦੇ ਇੱਕ ਮਕੈਨਿਕ ਦੀ ਛਾਤੀ ਵਿੱਚ ਗੋਲੀ ਲੱਗ ਗਈ ਤੇ ਉਸਦੀ ਮੌਤ ਹੋ ਗਈ।
Advertisements
ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਉਡਰਾ ਵਜੋਂ ਹੋਈ ਹੈ। ਗੁਰਪ੍ਰੀਤ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਜਿੱਥੇ ਕਿ ਇਲਾਜ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।