ਪਾਕਿਸਤਾਨ ਦੇ ਸਾਬਕਾ ਪੀਐਮ ਇਮਰਾਨ ਖਾਨ ਨੂੰ ਸਿਫਰ ਕੇਸ ਵਿੱਚ ਹੋਈ 10 ਸਾਲ ਦੀ ਸਜ਼ਾ

ਪਾਕਿਸਤਾਨ (ਦ ਸਟੈਲਰ ਨਿਊਜ਼), ਪਲਕ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਦਾਲਤ ਨੇ 10 ਸਾਲ ਦੀ ਸਜ਼ ਸੁਣਾਈ ਹੈ। ਇਸ ਦੇ ਨਾਲ ਹੀ ਇਮਰਾਨ ਖਾਨ ਦੇ ਸਹਿਯੋਗੀ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਇਹ ਸਜ਼ਾ ਉਨ੍ਹਾਂ ਨੂੰ ਸਿਫਰ ਕੇਸ ਵਿੱਚ ਹੋਈ ਹੈ। ਇਮਰਾਨ ਖਾਨ ਤੇ ਟੌਪ ਸੀਕ੍ਰੇਟ ਜਾਣਕਾਰੀ ਦੀ ਨਿੱਜੀ ਵਰਤੋਂ ਕਰਨ ਦੇ ਆਰੋਪ ਹਨ। ਇਸ ਸਬੰਧੀ ਇਮਰਾਨ ਨੇ ਕਿਹਾ ਕਿ ਵਾਸ਼ਿੰਗਟਨ ਸਥਿਤ ਪਾਕਿਸਤਾਨ ਦੂਤਾਵਾਸ ਨੇ ਉਨ੍ਹਾਂ ਨੂੰ ਇੱਕ ਕੇਬਲ ਭੇਜੀ ਸੀ। ਇਮਰਾਨ ਖਾਨ ਨੇ ਆਪਣੇ ਸਿਆਸੀ ਫਾਇਦੇ ਲਈ ਵਿਵਾਦਤ ਕੂਟਨੀਤਕ ਗੱਲਬਾਤ ਨੂੰ ਜਨਤਕ ਕੀਤਾ ਸੀ। ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਨੇ ਘਟਨਾਕ੍ਰਮ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਕਿ ਇਹ ਝੂਠਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਾਡੀ ਕਾਨੂੰਨੀ ਟੀਮ ਇਸ ਫੈਸਲੇ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦੇਵੇਗੀ।

Advertisements

LEAVE A REPLY

Please enter your comment!
Please enter your name here