ਵਿਧਾਇਕ ਬੱਲੂਆਣਾ ਨੇ ਪਿੰਡ ਸੈਦਾ ਵਾਲੀ ਨੂੰ 56 ਲੱਖ 55 ਹਜ਼ਾਰ ਰੁਪਏ ਦੀ ਗ੍ਰਾਂਟ ਕੀਤੀ ਭੇਟ

ਫਾਜ਼ਿਲਕਾ (ਦ ਸਟੈਲਰ ਨਿਊਜ਼): ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਸੈਦਾ ਵਾਲੀ ਦੀ ਪੰਚਾਇਤ ਨੂੰ 56 ਲੱਖ 55 ਹਜ਼ਾਰ ਰੁਪਏ ਦੀ ਗ੍ਰਾਂਟ ਵੀ ਦਿੱਤੀ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਮੁਸ਼ਕਲਾਂ ਦੇ ਹੱਲ ਵੀ ਕੀਤੇ।

Advertisements

ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਦੀ ਪੰਚਾਇਤ ਨੂੰ ਗ੍ਰਾਂਟ ਭੇਟ ਕਰਦਿਆਂ ਕਿਹਾ ਕਿ ਇਸ ਰਾਸ਼ੀ ਨਾਲ ਪਿੰਡ ਦੇ ਸਾਰੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣ ਅਤੇ ਸਾਰੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾਣ। ੳਨ੍ਹਾਂ ਕਿਹਾ ਕਿ ਇਹ ਰਾਸ਼ੀ ਪੰਚਾਇਤ ਵੱਲੋਂ ਪਿੰਡਾਂ ਦੀਆਂ ਗਲੀਆਂ-ਨਾਲੀਆਂ, ਸੀਵਰੇਜ਼, ਸਾਫ ਸਫਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ ‘ਤੇ ਖ਼ਰਚ ਕੀਤੀ ਜਾਵੇ ਤਾਂ ਜੋ ਸਾਡੇ ਸਰਹੱਦੀ ਜ਼ਿਲ੍ਹੇ ਦਾ ਕੋਈ ਵੀ ਪਿੰਡ ਕਿਸੇ ਸਹੂਲਤ ਤੋਂ ਵਾਂਝਾ ਨਾ ਰਹਿ ਸਕੇ।
ਇਸ ਮੌਕੇ ਡਾ. ਨੰਦ ਲਾਲ, ਸੁਰਿੰਦਰ, ਜੋਤੀ ਪ੍ਰਕਾਸ਼ ਸਮੇਤ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here