ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਤਾਕਤਵਰ ਬਣਾਉਣਾ ਹੋਵੇਗਾ: ਕਾਲੀਆ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਮਦਾਨ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਪੰਡਿਤ ਦੀ ਪ੍ਰਧਾਨਗੀ ਹੇਠ ਪਾਰਟੀ ਦਾ ਇੱਕ ਵਫ਼ਦ ਥਾਣਾ ਸਿਟੀ ਦੇ ਨਵ-ਨਿਯੁਕਤ ਐੱਸਐੱਚਓ ਸੰਜੀਵਨ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਥਾਣਾ ਸਿਟੀ ਦੇ ਨਵ-ਨਿਯੁਕਤ ਐੱਸਐੱਚਓ ਸੰਜੀਵਨ ਸਿੰਘ ਨੇ ਸ਼ਿਵ ਸੈਨਾ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਸਮਾਜ ਵਿੱਚ ਸਦਭਾਵਨਾ ਅਤੇ ਸ਼ਾਂਤੀ ਦਾ ਮਾਹੌਲ ਬਣਾਈ ਰੱਖਣਾ ਹੈ।ਲੋਕਾਂ ਨੂੰ ਸਹੀ ਇਨਸਾਫ਼ ਦਿਵਾਉਣਾ ਉਨ੍ਹਾਂਦਾ ਸਭ ਤੋਂ ਵੱਡਾ ਫਰਜ਼ ਹੋਵੇਗਾ। ਸਮਾਜ ਦੇ ਸਾਰੇ ਲੋਕਾਂ ਵਿੱਚ ਆਪਸੀ ਸਦਭਾਵਨਾ ਪੈਦਾ ਕਰਕੇ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਮੁੱਖ ਮਿਸ਼ਨ ਅਮਨ ਕਾਨੂੰਨ ਦੀ ਵਿਵਸਥਾ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਬਰਕਰਾਰ ਰੱਖਣਾ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣਾ ਅਤੇ ਲੋਕਾਂ ਨੂੰ ਇਨਸਾਫ ਦਿਵਾਉਣਾ, ਕਿਸੇ ਵੀ ਤਰ੍ਹਾਂ ਦੇ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਭੇਜਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਆਦਿ ਹੈ।

Advertisements

ਇਸ ਲਈ ਜਨਤਾ ਦੇ ਸਪੱਸ਼ਟ ਅਤੇ ਮਜ਼ਬੂਤ ਸਹਿਯੋਗ ਦੀ ਵੀ ਲੋੜ ਹੈ।ਉਨ੍ਹਾਂ ਅੱਗੇ ਕਿਹਾ ਕਿ ਜੋ ਲੋਕ ਗਲਤ ਅਤੇ ਅਪਰਾਧਿਕ ਕਿਸਮ ਦੇ ਹਨ,ਉਹਨਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।ਅਜਿਹੇ ਲੋਕਾਂ ਦੀ ਸ਼ਨਾਖਤ ਕਰਕੇ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾ ਬੁਲਾਰੇ ਓਮਕਾਰ ਕਾਲੀਆਂ ਨੇ ਐੱਸਐੱਚਓ ਨੂੰ ਦੱਸਿਆ ਕਿ ਸ਼ਿਵ ਸੈਨਾ ਸ਼ੁਰੂ ਤੋਂ ਹੀ ਬਿਨਾਂ ਕਿਸੇ ਸਵਾਰਥ ਜਾਂ ਡਰ ਦੇ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਦੇ ਸੌਦਾਗਰਾਂ ਦੇ ਖਿਲਾਫ ਕੰਮ ਕਰਦੀ ਆ ਰਹੀ ਹੈ।ਉਨ੍ਹਾਂ ਐਸਐਚਓ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਜੋ ਵੀ ਮੁਹਿੰਮ ਚਲਾਏਗਾ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਬਿਨਾਂ ਕਿਸੇ ਲਾਲਚ ਜਾਂ ਡਰ ਦੇ ਹਰ ਤਰ੍ਹਾਂ ਨਾਲ ਪੂਰਾ ਸਹਿਯੋਗ ਦੇਵੇਗੀ।

ਇਸ ਦੌਰਾਨ ਕਾਲੀਆ ਨੇ ਕਿਹਾ ਕਿ ਸਾਨੂੰ ਬਚਪਨ ਤੋਂ ਹੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਦਾ ਸਸ਼ਕਤੀਕਰਨ ਕਰਨਾ।ਕਿਸੇ ਵੀ ਰਾਸ਼ਟਰ ਦੇ ਨਿਰਮਾਣ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ ਅਤੇ ਜੇਕਰ ਅਸੀਂ ਇੱਕ ਮਜ਼ਬੂਤ ਰਾਸ਼ਟਰ ਦਾ ਨਿਰਮਾਣ ਕਰਨਾ ਹੈ ਤਾਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਜੰਗ ਨੌਜਵਾਨਾਂ ਨੂੰ ਅੱਗੇ ਲਿਆ ਕੇ ਉਨ੍ਹਾਂਦੀ ਭਾਗੀਦਾਰੀ ਵਧਾਉਣੀ ਪਵੇਗੀ। ਵਫ਼ਦ ਵਿੱਚ ਰਜਿੰਦਰ ਵਰਮਾ, ਬਲਬੀਰ ਡੀਸੀ,ਯੋਗੇਸ਼ ਸੋਨੀ, ਇੰਦਰਪਾਲ ਮਨਚੰਦਾ, ਰਿੰਕੂ ਭੰਡਾਰੀ, ਸੁਰਿੰਦਰ ਲਾਡੀ, ਵਿਸ਼ਾਲ ਆਦਿ ਸ਼ਾਮਲ ਸਨ।

LEAVE A REPLY

Please enter your comment!
Please enter your name here