ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, 3 ਲੋਕਾਂ ਦੀ ਮੌਤ, 2 ਗੰਭੀਰ ਜ਼ਖਮੀ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜਲੰਧਰ/ਅੰਮ੍ਰਿਤਸਰ ਹਾਈਵੇਅ ਦੇ ਵਿਧੀਪੁਰ ਰੇਲਵੇ ਕਰਾਸਿੰਗ ਨੇੜੇ ਬੀਤੀ ਰਾਤ ਨੂੰ ਹੋਏ ਭਿਆਨਕ ਸੜਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਤੇ 2 ਗੰਭੀਰ ਜ਼ਖਮੀ ਹੋਣ ਦੀ ਖਬਰ ਮਿਲੀ ਹੈ।ਮ੍ਰਿਤਕਾਂ ਦੀ ਪਹਿਚਾਣ ਪਰਮਜੀਤ ਸਿੰਘ, ਜਗਦੀਸ਼ ਚੰਦਰ ਅਤੇ ਪੰਕਜ, ਜ਼ਖਮੀਆਂ ਦੀ ਪਹਿਚਾਣ ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਗੋਵਿੰਦਾ ਵਾਸੀ ਨੂਰਪੁਰ ਕਲੋਨੀ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਸਾਰੇ ਵਿਅਕਤੀ ਈ-ਰਿਕਸ਼ਾ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਤਾਂ ਪਿੱਛੋ ਤੋ ਆ ਰਹੀ ਇੱਕ ਤੇਜ਼ ਰਫਤਾਰ ਔਡੀ ਕਾਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ ਹਾਦਸੇ ਦੌਰਾਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਤੇ ਮ੍ਰਿਤਕਾਂ ਦੀਆਂ ਲਾਸ਼ਾ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਕਾਰ ਚਾਲਕ ਵੀ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here