Sunday, October 25, 2026
Home Latest 27 ਸਾਲਾ ਨੌਜ਼ਵਾਨ ਦੀ ਨਿਊਜ਼ੀਲੈਂਡ ‘ਚ ਭੇਤਭਰੇ ਹਲਾਤਾਂ ਵਿੱਚ ਹੋਈ ਮੌਤ

27 ਸਾਲਾ ਨੌਜ਼ਵਾਨ ਦੀ ਨਿਊਜ਼ੀਲੈਂਡ ‘ਚ ਭੇਤਭਰੇ ਹਲਾਤਾਂ ਵਿੱਚ ਹੋਈ ਮੌਤ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਪਿੰਡ ਪਮਾਲ ਦੇ ਇੱਕ ਨੌਜ਼ਵਾਨ ਦੀ ਨਿਊਜ਼ੀਲੈਂਡ ਵਿੱਚ ਭੇਤਭਰੇ ਹਲਾਤਾਂ ਵਿੱਚ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਗੁਰਜੀਤ ਸਿੰਘ ਮੱਲ੍ਹੀ ਉਮਰ 27 ਸਾਲਾ ਵਾਸੀ ਪਿੰਡ ਪਮਾਲ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਗੁਰਜੀਤ ਨਿਊਜ਼ੀਲੈਂਡ ਦੇ ਡਨੇਡਨ ਸ਼ਹਿਰ ਵਿੱਚ ਰਹਿੰਦਾ ਸੀ ਤੇ ਉਹ ਆਪਣੇ ਘਰ ਵਿੱਚ ਮ੍ਰਿਤਕ ਹਾਲਤ ਵਿੱਚ ਪਾਇਆ ਗਿਆ, ਉਸਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਪਤਾ ਨਹੀ ਲੱਗ ਸਕਿਆ ਹੈ। 6 ਮਹੀਨਾ ਪਹਿਲਾਂ ਹੀ ਉਸਦਾ ਵਿਆਹ ਹੋਇਆ ਸੀ। ਗੁਰਜੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here