Thursday, October 29, 2026
Home International ਬੱਸ ਅਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, 19 ਦੀ ਮੌਤ, 18 ਜ਼ਖ਼ਮੀ

ਬੱਸ ਅਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, 19 ਦੀ ਮੌਤ, 18 ਜ਼ਖ਼ਮੀ

ਮੈਕਸੀਕੋ (ਦ ਸਟੈਲਰ ਨਿਊਜ਼), ਪਲਕ। ਉੱਤਰੀ ਮੈਕਸੀਕੋ ਵਿਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਇੱਕ ਯਾਤਰੀ ਬੱਸ ਅਤੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ 19 ਲੋਕਾਂ ਦੀ ਮੌਤ ਹੋ ਗਈ ਅਤੇ 18 ਲੋਕ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਵਿੱਚ 37 ਲੋਕ ਸਵਾਰ ਸਨ। ਇਹ ਹਾਦਸਾ ਪ੍ਰਸ਼ਾਂਤ ਤੱਟੀ ਰਾਜ ਸਿਨਾਲੋਆ ਦੇ ਇੱਕ ਹਾਈਵੇਅ ਤੇ ਵਾਪਰਿਆ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here