ਜਸਪ੍ਰੀਤ ਵਾਸੀ ਬੀਨੇਵਾਲ 30 ਗ੍ਰਾਮ ਹੈਰੋਇਨ ਸਮੇਤ ਕਾਬੂ

ਗੜ੍ਹਸ਼ੰਕਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਗੜ੍ਹਸ਼ੰਕਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਇੰਸ. ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਪਿੰਡ ਝੁੰਗੀਆਂ ਤੋਂ ਬੀਨੇਵਾਲ ਵਾਲੀ ਸਾਇਡ ਜਾ ਰਹੇ ਸਨ ਤਾਂ ਉਹਨਾਂ ਨੂੰ ਇੱਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ, ਤੇ ਉਹਨਾਂ ਨੇ ਸ਼ੱਕ ਦੇ ਅਧਾਰ ਤੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

Advertisements

ਮੁਲਜ਼ਮ ਦੀ ਪਹਿਚਾਣ ਜਸਪ੍ਰੀਤ ਪੁੱਤਰ ਮੋਹਨ ਲਾਲ ਵਾਸੀ ਬੀਨੇਵਾਲ ਵਜੋਂ ਹੋਈ ਹੈ। ਪੁਲਿਸ ਨੇ ਉਸਤੇ 21-61-85 ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।

LEAVE A REPLY

Please enter your comment!
Please enter your name here